ETV Bharat / bharat

ਦਿੱਲੀ ਹਿੰਸਾ: ਪੁਲਿਸ ਨੇ 712 FIR ਤੇ 200 ਲੋਕਾਂ ਨੂੰ ਕੀਤਾ ਗਿਆ 'ਗ੍ਰਿਫ਼ਤਾਰ'

ਦਿੱਲੀ ਹਿੰਸਾ ਨੂੰ ਲੈ ਕੇ ਪੀਆਰਓ ਐਮਐਸ ਰੰਧਾਵਾ ਨੇ ਪ੍ਰੈਸ ਵਾਰਤਾ ਕੀਤੀ। ਉਨ੍ਹਾਂ ਦੱਸਿਆ ਕਿ ਫਿਲਹਾਲ ਦਿੱਲੀ ਵਿੱਚ ਅਮਨ-ਕਾਨੂੰਨ ਬਣਿਆ ਹੋਇਆ ਹੈ। ਰੰਧਾਵਾ ਨੇ ਦੱਸਿਆ ਕਿ ਪੁਲਿਸ ਨੇ 712 ਐੱਫ਼ਆਈਆਰ ਦਰਜ ਕੀਤੀਆਂ ਹਨ, ਜਦਕਿ 200 ਲੋਕਾਂ ਨੂੰ 'ਗ੍ਰਿਫ਼ਤਾਰ' ਕੀਤਾ ਹੈ।

ਫ਼ੋਟੋ
ਫ਼ੋਟੋ
author img

By

Published : Mar 12, 2020, 2:51 PM IST

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਪੀਆਰਓ ਐਮਐਸ ਰੰਧਾਵਾ ਨੇ ਦਿੱਲੀ ਹਿੰਸਾ ਨੂੰ ਲੈ ਕੇ ਪ੍ਰੈਸ ਵਾਰਤਾ ਕੀਤੀ। ਉਨ੍ਹਾਂ ਕਿਹਾ ਕਿ ਫਿਲਹਾਲ ਦਿੱਲੀ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਣੀ ਹੋਈ ਹੈ। ਸੀਨੀਅਰ ਅਧਿਕਾਰੀ ਦਿੱਲੀ ਦੀ ਸਥਿਤੀ 'ਤੇ ਨਿਰੰਤਰ ਨਿਗਰਾਨੀ ਕਰ ਰਹੇ ਹਨ।

ਦਿੱਲੀ ਹਿੰਸਾ ਨੂੰ ਲੈ ਕੇ ਪੁਲਿਸ ਨੇ 712 FIR ਤੇ 200 ਲੋਕਾਂ ਨੂੰ ਕੀਤਾ ਗਿਆ 'ਗ੍ਰਿਫ਼ਤਾਰ': ਐਮਐਸ ਰੰਧਾਵਾ

ਰੰਧਾਵਾ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਲੋਕਾਂ ਤੇ ਮੀਡੀਆ ਵੱਲੋਂ ਸਾਂਝੀ ਸਾਰੀ ਫੁਟੇਜ ਦਾ ਵਿਸ਼ਲੇਸ਼ਣ ਕਰ ਰਹੀ ਹੈ। ਰੰਧਾਵਾ ਨੇ ਦੱਸਿਆ ਕਿ ਲੋਕਾਂ ਦੀ ਪਛਾਣ ਕਰਨ ਲਈ ਫੇਸ ਰੀਕੋਗਨੀਸ਼ਨ ਤਕਨਾਲੋਜੀ (Face Recognition Technology) ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਲੋਕ ਆਪਣੇ ਬਿਆਨ ਦਰਜ ਕਰਨ ਲਈ ਅੱਗੇ ਆਏ ਹਨ, ਜਿਸ ਦੀ ਜਾਂਚ SIT ਤੇ ਸਥਾਨਕ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਪੁਲਿਸ ਨੇ ਅਜੇ ਤੱਕ 712 ਐਫ਼ਆਈਆਰ ਕੀਤੇ ਦਰਜ

ਰੰਧਾਵਾ ਨੇ ਵਾਰਤਾ ਦੌਰਾਨ ਉੱਤਰ ਪੂਰਬੀ ਜ਼ਿਲ੍ਹੇ ਵਿੱਚ ਹੋਈ ਹਿੰਸਾ ਨੂੰ ਲੈ ਕੇ ਦੱਸਿਆ ਕਿ ਪੁਲਿਸ ਅਜੇ ਤੱਕ 712 ਐਫ਼ਆਈਆਰ ਦਰਜ ਤੇ 200 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਹੁਣ ਤੱਕ ਬਹੁਤ ਸਾਰੇ ਵੀਡੀਓ ਮਿਲੇ ਹਨ, ਜੋ ਜਾਂਚ ਵਿੱਚ ਉਨ੍ਹਾਂ ਦੀ ਮਦਦ ਕਰਨਗੇ।

ਹੈੱਡ ਕਾਂਸਟੇਬਲ ਰਤਨ ਲਾਲ ਦੀ ਮੌਤ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਸੀਏਏ ਨੂੰ ਲੈ ਕੇ ਹੋਈਆਂ ਝੜਪਾਂ ਦੌਰਾਨ ਦਿੱਲੀ ਪੁਲਿਸ ਦੇ ਹੈੱਡ ਕਾਂਸਟੇਬਲ ਰਤਨ ਲਾਲ ਦੀ ਮੌਤ ਦੇ ਸਬੰਧ ਵਿੱਚ ਦਿੱਲੀ ਪੁਲਿਸ ਨੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਹੋਰ ਦੀ ਭਾਲ ਜਾਰੀ ਹੈ। ਉੱਥੇ ਹੀ ਰੰਧਾਵਾ ਨੇ ਦੱਸਿਆ ਕਿ ਪੁਲਿਸ ਨੇ ਅਕਬਰੀ ਬੇਗਮ ਕਤਲ ਕੇਸ ਵਿੱਚ 2 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉੱਤਰ ਪੂਰਬੀ ਦਿੱਲੀ ਦੇ ਇੱਕ ਨਾਲੇ ਵਿੱਚੋਂ 4 ਵਿਅਕਤੀਆਂ ਦੀਆਂ ਲਾਸ਼ਾਂ ਨੂੰ ਵੀ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਲਾਸ਼ਾਂ ਦੇ ਸਬੰਧ ਵਿੱਚ ਵੀ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨਾਲ ਪੁੱਛ ਗਿੱਛ ਜਾਰੀ ਹੈ। ਰੰਧਾਵਾ ਨੇ ਭਰੋਸਾ ਦਿੰਦਿਆਂ ਕਿਹਾ ਕਿ ਇਸ ਦਿੱਲੀ ਹਿੰਸਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਜ਼ਰੂਰੀ ਕੀਤੀ ਜਾਵੇਗੀ ਪਰ ਜੋ ਇਸ ਮਾਮਲੇ ਵਿੱਚ ਨਿਰਦੋਸ਼ ਹਨ ਉਨ੍ਹਾਂ ਨੂੰ ਕੁਝ ਨਹੀਂ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.