ਨਵੀਂ ਦਿੱਲੀ: ਐਤਵਾਰ ਨੂੰ ਮੁਖਰਜੀ ਨਗਰ ਵਿੱਚ ਸਿੱਖ ਆਟੋ ਡਰਾਇਵਰ ਨਾਲ ਪੁਲਿਸ ਵਾਲਿਆਂ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਕਮਿਸ਼ਨਰ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪ ਦਿੱਤੀ ਹੈ।
ਪੁਲਿਸ ਨੇ ਆਪਣੀ ਰਿਪੋਰਟ ਵਿੱਚ ਖ਼ੁਲਾਸਾ ਕੀਤਾ ਹੈ ਕਿ ਸਿਵਲ ਵਰਦੀ 'ਚ ਪੁਲਿਸ ਮੁਲਾਜ਼ਮਾਂ ਨੇ ਪੇਸ਼ੇਵਰ ਤਰੀਕਾ ਅਪਣਾਇਆ ਹੈ। ਗ਼ੈਰ-ਪੇਸ਼ੇਵਰ ਤਰੀਕਾ ਅਪਣਾਉਣ ਵਾਲਿਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਡਰਾਇਵਰ ਨੇ ਮੁਲਾਜ਼ਮਾਂ ਨੂੰ ਭੜਕਾਇਆ ਹੈ।
ਇਹ ਵੀ ਪੜ੍ਹੋ: ਆਟੋ ਚਾਲਕ ਕੁੱਟ-ਮਾਰ ਮਾਮਲੇ 'ਚ ਦਿੱਲੀ ਪੁਲਿਸ ਨੇ ਦਰਜ ਕੀਤੀ ਕਰਾਸ FIR
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਦਿੱਲੀ ਪੁਲਿਸ ਨੇ ਸਿੱਖ ਆਟੋ ਡਰਾਇਵਰ ਸਰਬਜੀਤ ਅਤੇ ਉਸ ਦੇ ਨਾਬਾਲਗ ਪੁੱਤ ਨਾਲ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਇਹ ਮਾਮਲਾ ਭੜਕ ਗਿਆ ਅਤੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ।