ਮੁੰਬਈ (ਮਹਾਰਾਸ਼ਟਰ): ਬ੍ਰਿਹਨਮੁੰਬਈ ਮਿਊਂਸੀਪਲ ਕਾਰਪੋਰੇਸ਼ਨ (ਬੀਐਮਸੀ) ਨੇ ਸ਼ੁੱਕਰਵਾਰ ਨੂੰ ਮੁੰਬਈ ਵਿੱਚ ਕੰਟੇਨਮੈਂਟ ਜ਼ੋਨ ਨੂੰ ਛੱਡ ਕੇ ਸ਼ਰਾਬ ਦੀ ਹੋਮ ਡਿਲੀਵਰੀ ਕਰਨ ਦੀ ਆਗਿਆ ਦਿੱਤੀ ਹੈ।
ਇਸ ਦੇ ਨਾਲ ਹੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਦੁਕਾਨਾਂ 'ਤੇ ਸ਼ਰਾਬ ਵੇਚਣ 'ਤੇ ਅਜੇ ਵੀ ਪਾਬੰਦੀ ਹੀ ਹੈ। ਬੀਐਮਸੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਈ-ਕਾਮਰਸ ਪਲੇਟਫਾਰਮਾਂ ਦੀ ਵਰਤੋਂ ਨਾਲ ਸ਼ਰਾਬ ਦੀਆਂ ਦੁਕਾਨਾਂ ਵੱਲੋਂ ਹੋਮ ਡਿਲੀਵਰੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।"
ਪਹਿਲਾਂ ਸ਼ਹਿਰ ਵਿੱਚ ਸ਼ਰਾਬ ਵੇਚਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਸੀ। ਜਾਣਕਾਰੀ ਲਈ ਦੱਸ ਦਈਏ ਕਿ ਮੁੰਬਈ ਕੋਰੋਨਾ ਵਾਇਰਸ ਨਾਲ ਭਾਰਤ ਦਾ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰ ਹੈ।