ਲਖਨਊ: ਲਖਨਊ ਵਿਖੇ ਸੀਬੀਆਈ ਦੀ ਵਿਸ਼ੇਸ਼ ਅਦਾਲਤ, ਜੋ ਕਿ ਹੁਣ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਵੀਰਵਾਰ ਨੂੰ ਇਸ ਮਾਮਲੇ ਦੇ ਸਬੰਧ 'ਚ ਭਾਜਪਾ ਨੇਤਾ ਮੁਰਲੀ ਮਨੋਹਰ ਜੋਸ਼ੀ ਦਾ ਬਿਆਨ ਦਰਜ ਕੀਤਾ ਗਿਆ। ਵਿਸ਼ੇਸ਼ ਜੱਜ ਐਸ. ਕੇ ਯਾਦਵ ਨੇ ਵੀਡੀਓ ਕਾਨਫਰੰਸ ਰਾਹੀਂ ਭਾਜਪਾ ਦੇ ਸੀਨੀਅਰ ਨੇਤਾ ਜੋਸ਼ੀ ਦੇ ਬਿਆਨ ਦਰਜ ਕੀਤੇ। ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਵੱਲੋਂ ਵੀ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਬਿਆਨ ਦਰਜ ਕਰਵਾਏ ਜਾਣ ਦੀ ਸੰਭਾਵਨਾ ਹੈ।
ਜੋਸ਼ੀ ਦਾ ਬਿਆਨ ਦਰਜ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਲਾਲ ਕ੍ਰਿਸ਼ਨ ਅਡਵਾਨੀ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਦੀ ਵਿਸ਼ੇਸ਼ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਉਣਗੇ। ਸੀਬੀਆਈ ਦੇ ਵਿਸ਼ੇਸ਼ ਜੱਜ ਐਸ. ਕੇ ਯਾਦਵ ਨੇ ਇਸ ਮਾਮਲੇ ਵਿੱਚ ਦੋਹਾਂ ਨੇਤਾਵਾਂ ਦੇ ਬਿਆਨ ਦਰਜ ਕਰਨ ਲਈ ਤਰੀਕ ਨਿਰਧਾਰਤ ਕੀਤੀ ਹੈ।
ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਹੁਣ ਤੱਕ 32 ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਇਸ ਮਾਮਲੇ ਵਿੱਚ ਪਹਿਲਾਂ ਹੀ ਉੱਤਰ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਅਤੇ ਰਾਜਸਥਾਨ ਦੇ ਸਾਬਕਾ ਰਾਜਪਾਲ ਕਲਿਆਣ ਸਿੰਘ, ਸਾਬਕਾ ਕੇਂਦਰੀ ਮੰਤਰੀ ਉਮਾ ਭਾਰਤੀ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ।
ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ, ਵਿਸ਼ੇਸ਼ ਸੀਬੀਆਈ ਅਦਾਲਤ ਰੋਜ਼ਾਨਾ ਇਸ ਕੇਸ ਦੀ ਸੁਣਵਾਈ ਕਰ ਰਹੀ ਹੈ। ਇਸ ਮਾਮਲੇ ਦੀ ਸੁਣਵਾਈ 31 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਲਾਲ ਕ੍ਰਿਸ਼ਨ ਅਡਵਾਨੀ ਦੇ ਪੇਸ਼ ਹੋਣ ਦੇ ਪਹਿਲੇ ਬੁੱਧਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਤਕਰੀਬਨ 30 ਮਿੰਟ ਤੱਕ ਚੱਲੀ। ਸੂਤਰਾਂ ਮੁਤਾਬਕ ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿੱਚ ਅਡਵਾਨੀ ਦੇ ਪੇਸ਼ ਹੋਣ ਤੋਂ ਪਹਿਲਾਂ ਦੋਹਾਂ ਨੇਤਾ ਨੇ ਇਸ ਮਾਮਲੇ ਦੇ ਅਹਿਮ ਪਹਿਲੂਆਂ ‘ਤੇ ਚਰਚਾ ਲਈ ਮੁਲਾਕਾਤ ਕੀਤੀ।
ਦਰਅਸਲ, ਅਯੁੱਧਿਆ ਵਿੱਚ 6 ਦਸੰਬਰ ਸਾਲ 1992 ਵਿੱਚ ਕਾਰ ਸੇਵਕਾਂ ਵੱਲੋਂ ਬਾਬਰੀ ਮਸਜਿਦ ਢਾਹ ਦਿੱਤੀ ਗਈ ਸੀ। ਇਸ ਕੇਸ ਵਿੱਚ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ ਸਣੇ ਕਲਿਆਣ ਸਿੰਘ ਖਿਲਾਫ ਕੇਸ ਚੱਲ ਰਿਹਾ ਹੈ।