ਪਟਨਾ: ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ 'ਤੇ ਗੁਰੂ ਗੋਬਿੰਦ ਸਿੰਘ ਜੀ ਦੀ ਨਗਰੀ ਪਟਨਾ 'ਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਗਿਆ। ਨਗਰ ਕੀਰਤਨ ਲਈ ਪੁਲਿਸ ਵੱਲੋਂ ਕਰੜੀ ਸੁਰੱਖਿਆ ਦਾ ਪ੍ਰਬੰਧ ਕੀਤੇ ਗਏ। ਇਸ ਵਿੱਚ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।
ਦੱਸਣਯੋਗ ਹੈ ਕਿ ਇਹ ਨਗਰ ਕੀਰਤਨ ਗਾਇਘਾਟ ਗੁਰਦੁਆਰਾ ਤੋਂ ਚੱਲ ਕੇ ਅਸ਼ੋਕ ਰਾਜਪੱਥ ਤੋਂ ਹੁੰਦੇ ਹੋਏ ਤਖ਼ਤ ਸ੍ਰੀ ਪਟਨਾ ਸਾਹਿਬ 'ਚ ਸਮਾਪਤ ਹੋਇਆ। ਇਸ ਨਗਰ ਕੀਰਤਨ 'ਚ ਗਤਕਾ ਖਿਡਾਰੀਆਂ ਨੇ ਵੱਖ-ਵੱਖ ਤਰ੍ਹਾਂ ਦੇ ਗਤਕੇ ਦੇ ਜੋਹਰ ਦਿਖਾਏ।
ਪਟਨਾ ਦੇ ਨਗਰ ਕੀਰਤਨ 'ਚ ਪੁੱਜੇ ਸ਼ਰਧਾਲੂ ਨੇ ਦੱਸਿਆ ਕਿ ਪਟਨਾ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਭੂਮੀ ਹੈ। ਇਸ ਦੇ ਦਰਸ਼ਨ ਕਰਨ ਲਈ ਸ਼ਰਧਾਲੂ ਵੱਖ-ਵੱਖ ਥਾਵਾਂ ਤੋਂ ਆਏ ਹਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਦੀ ਵੱਲੋਂ ਦਿੱਤੇ ਸੁਨੇਹਿਆਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਬੈਂਸ ਨੇ ਕੈਬਿਨੇਟ ਮੰਤਰੀ ਰੰਧਾਵਾ ਦੀ ਵਾਇਰਲ ਵੀਡੀਓ ਦੀ ਜਾਂਚ ਕਰਨ ਦੀ ਕੀਤੀ ਅਪੀਲ
ਇਹ ਵਿਸ਼ਾਲ ਨਗਰ ਕੀਰਤਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕੀਤਾ ਗਿਆ। ਦੇਸ਼-ਵਿਦੇਸ਼ ਤੋਂ ਆਏ ਸਿੱਖ ਸ਼ਰਧਾਲੂ ਇਸ ਪਰਬ ਨੂੰ ਮਨਾਉਣ ਲਈ ਪਟਨਾ ਸਾਹਿਬ ਪਹੁੰਚੇ ਹਨ।