ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਜੁੜੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਨੂੰ ਭਾਰਤ ਵੰਡ ਸਮੇਂ ਭਾਰਤ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ। ਪੁਰੀ ਨੇ ਇਹ ਬਿਆਨ ਗੁਰੂ ਨਾਨਕ ਦੇਵ ਜੀ ਉਤੇ ਇਕ ਕਿਤਾਬ ਦੇ ਰਿਲੀਜ਼ ਸਮਾਗਮ ਦੌਰਾਨ ਦਿੱਤਾ।
ਪੁਰੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀ ਵੰਡ ਵੇਲੇ ਜੋ ਵੀ ਇਸ ਪ੍ਰਕਿਰਿਆ ਵਿਚ ਸ਼ਾਮਲ ਸਨ ਉਨ੍ਹਾਂ ਨੂੰ ਸਿੱਖਾ ਦੀ ਭਾਵਨਾਵਾਂ ਦਾ ਧਿਆਨ ਰੱਖਦੇ ਹੋਏ ਇਹ ਯਕੀਨੀ ਕਰਨਾ ਚਾਹੀਦਾ ਸੀ ਕਿ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਸਾਰੇ ਗੁਰਦੁਆਰੇ ਭਾਰਤ ਵਿਚ ਹੀ ਰਹਿਣ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਜੀਵਨ ਨਾਲ ਜੁੜੇ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਸੀਮਾ ਦੇ ਇਸ ਪਾਸੇ ਹੋਣੇ ਚਾਹੀਦੇ ਸਨ।
ਦੱਸਣਯੋਗ ਹੈ ਕਿ ਕੇਂਦਰੀ ਮੰਤਰੀ ਦਾ ਇਹ ਬਿਆਨ ਠੀਕ ਉਸ ਵੇਲੇ ਆਇਆ ਜਦੋਂ ਪਾਕਿਸਤਾਨ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਸੱਦਾ ਪੱਤਰ ਦੇਣ ਦੀ ਗੱਲ ਕਹੀ ਗਈ।