ਨਵੀਂ ਦਿੱਲੀ: ਲੱਦਾਖ ਦੀ ਗਲਵਾਨ ਘਾਟੀ ਵਿਖੇ ਭਾਰਤੀ ਫ਼ੌਜ ਦੇ ਜਵਾਨਾਂ ਅਤੇ ਚੀਨੀ ਜਵਾਨਾਂ ਵਿੱਚ ਹੋਈ ਖ਼ੂਨੀ ਝੜਪ ਵਿੱਚ ਭਾਰਤ ਦੇ 20 ਜਵਾਨ ਸ਼ਹੀਦੀ ਪਾ ਗਏ।
ਇਸ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ ਅਤੇ 2 ਮਿੰਟ ਦਾ ਮੌਨ ਵੀ ਰੱਖਿਆ।
ਪ੍ਰਧਾਨ ਮੰਤਰੀ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸ ਰਾਹੀਂ ਇੱਕ ਮੀਟਿੰਗ ਦੌਰਾਨ ਕਿਹਾ ਕਿ ਸਾਡੇ ਇਨ੍ਹਾਂ ਜਵਾਨਾਂ ਦੀ ਸ਼ਰਧਾਂਜਲੀ ਵਿਅਰਥ ਨਹੀਂ ਜਾਵੇਗੀ।
ਮੋਦੀ ਨੇ ਕਿਹਾ ਕਿ ਸਾਡੇ ਲਈ ਭਾਰਤੀ ਦੀ ਅਖੰਡਤਾ ਅਤੇ ਪ੍ਰਭੂਸੱਤਾ ਸਰਵਉੱਚ ਹੈ। ਇਸ ਦੀ ਰੱਖਿਆ ਕਰਨਾ ਸਾਡਾ ਫ਼ਰਜ਼ ਹੈ ਅਤੇ ਸਾਨੂੰ ਇਸ ਤੋਂ ਕੋਈ ਰੋਕ ਨਹੀਂ ਸਕਦਾ।
ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਕਿਸੇ ਨੂੰ ਵੀ ਕੋਈ ਭੁਲੇਖਾ ਨਹੀਂ ਰੱਖਣਾ ਚਾਹੀਦਾ। ਭਾਰਤ ਬੱਸ ਸ਼ਾਂਤੀ ਚਾਹੁੰਦਾ ਹੈ, ਪਰ ਉਕਸਾਉਣ ਉੱਤੇ ਭਾਰਤ ਹਰ ਜਵਾਬ ਦੇਣ ਲਈ ਸਮਰੱਥ ਹੈ।