ਨਵੀਂ ਦਿੱਲੀ: ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਅੱਜ ਲਖਨਊ ਵਿਖੇ ਉਨ੍ਹਾਂ ਦੇ ਕਾਂਸੀ ਦੇ ਬੁੱਤ ਦਾ ਉਦਘਾਟਨ ਕਰਨਗੇ। ਇਸ ਮੌਕੇ ਤਿੰਨ ਰੋਜ਼ਾ ਸਮਾਰੋਹ ਵੀ ਕਰਵਾਇਆ ਜਾਵੇਗਾ। ਆਪਣੇ ਲਖਨਊ ਦੌਰੇ ਦੌਰਾਨ ਉਹ ਅਟਲ ਬਿਹਾਰੀ ਵਾਜਪਾਈ ਮੈਡੀਕਲ ਯੂਨੀਵਰਸਿਟੀ ਦਾ ਵੀ ਨੀਂਹ ਪੱਥਰ ਰੱਖਣਗੇ।
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡਾ.ਵਾਈ.ਪੀ.ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ 25 ਦਸੰਬਰ ਨੂੰ ਦੁਪਹਿਰ ਕਰੀਬ 3 ਵਜੇ ਲਖਨਊ ਪੁੱਜਣਗੇ ਅਤੇ ਸਿੱਧੇ ਲੋਕ ਭਵਨ 'ਚ ਸ਼ਿਰਕਤ ਕਰਨਗੇ। ਪ੍ਰਧਾਨ ਮੰਤਰੀ 25 ਮਿੰਟ ਲਈ ਸਥਾਨਕ ਲੋਕਾਂ ਨੂੰ ਸੰਬੋਧਨ ਕਰਨਗੇ। ਰਾਜਪਾਲ ਅਨੰਦੀ ਬੇਨ ਪਟੇਲ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਇਸ ਮੌਕੇ ਮੌਜੂਦ ਰਹਿਣਗੇ।