ਨਵੀਂ ਦਿੱਲੀ: ਪਾਕਿਸਤਾਨ ਵਿੱਚ ਹਿੰਦੂ, ਸਿੱਖਾਂ, ਇਸਾਈਆਂ, ਹਾਜਰਾ ਅਤੇ ਅਹਿਮਦੀਆ ਵਰਗੀਆਂ ਰਹਿ ਰਹੀਆਂ ਘੱਟ ਗਿਣਤੀਆਂ ਵਿਰੁੱਧ ਹਿੰਸਾ, ਘੱਟ ਗਿਣਤੀਆਂ ਨਾਲ ਸੰਬੰਧਤ ਲੜਕੀਆਂ ਨੂੰ ਅਗਵਾ ਤੇ ਬਲਾਤਕਾਰ, ਧਰਮ ਪਰਿਵਰਤਨ ਅਤੇ ਜਬਰੀ ਵਿਆਹ ਅਤੇ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ 'ਤੇ ਹਮਲੇ ਜਾਰੀ ਹਨ। ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਚੁੱਕ ਰਹੇ ਰਾਸ਼ਟਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਲੋਂ ਪਾਕਿਸਤਾਨ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਵਿਖੇ ਰੋਸ ਮਾਰਚ ਕੱਢਿਆ।
ਪ੍ਰਦਰਸ਼ਨ ਕਰਦਿਆਂ ਉਨ੍ਹਾਂ ਨੇ ਜਿੱਥੇ ਪਾਕਿਸਤਾਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ, ਉੱਥੇ ਇਸ ਵਿਸ਼ੇ ਉੱਤੇ ਚਿੰਤਾ ਜਤਾਈ ਹੈ। ਪੰਮਾ ਨੇ ਕਿਹਾ ਕਿ ਘੱਟ ਗਿਣਤੀਆਂ ਦੀਆਂ ਲੜਕੀਆਂ ਉੱਤੇ ਜ਼ੁਲਮ ਕੀਤੇ ਜਾ ਰਹੇ ਹਨ ਜਿਸ ਉਹ ਸਾਰੇ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਬਰਦਾਸ਼ ਕਰਨ ਦੇ ਲਾਇਕ ਨਹੀਂ ਹੈ।
ਪਰਮਜੀਤ ਪੰਮਾ ਨੇ ਕਿਹਾ ਕਿ ਹਿੰਦੂ ਅਤੇ ਸਿੱਖ ਕੁੜੀਆਂ ਦੇ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪਰ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ, ਸਥਾਨਕ ਪ੍ਰਸ਼ਾਸਨ ਜਾਂ ਪੁਲਿਸ ਨੇ ਇਨ੍ਹਾਂ ਵਿੱਚੋਂ ਕਿਸੇ ਵੀ ਘਟਨਾ ਉੱਤੇ ਕੋਈ ਕਾਰਵਾਈ ਨਹੀਂ ਕੀਤੀ। ਅਜਿਹਾ ਲੱਗਦਾ ਹੈ ਕਿ ਇਹ ਸਭ ਪਾਕਿਸਤਾਨ ਸਰਕਾਰ ਦੇ ਇਸ਼ਾਰਿਆਂ 'ਤੇ ਹੋ ਰਿਹਾ ਹੈ। ਪੰਮਾ ਨੇ ਕਿਹਾ ਕਿ ਪਾਕਿਸਤਾਨ ਘੱਟ ਗਿਣਤੀ ਵਿਰੋਧੀ ਸਰਕਾਰ ਹੈ, ਅਮਰੀਕਾ ਨੂੰ ਵੀ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਪਾਕਿਸਤਾਨ ਵਿਰੁੱਧ ਕਾਰਵਾਈ ਕਰਨ ਲਈ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।
ਇਹ ਵੀ ਪੜ੍ਹੋ: #namastetrump: 11.30 ਵਜੇ ਬੰਦ ਹੋ ਜਾਵੇਗਾ ਤਾਜ ਮਹਿਲ ਦਾ ਟਿਕਟ ਘਰ