ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਅਹਿਮਦ ਪਟੇਲ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਸਿੱਧੂ ਨੇ ਰਾਹੁਲ ਨੂੰ ਇਕ ਚਿੱਠੀ ਸੌਪੀ ਜਿਸ ਵਿਚ ਉਨ੍ਹਾਂ ਸਾਰੀ ਸਥਿਤੀ ਬਾਰੇ ਦੱਸਿਆ। ਨਵਜੋਤ ਸਿੰਘ ਸਿੱਧੂ ਨੇ ਟਵਿਟਰ 'ਤੇ ਇਸ ਦੀ ਜਾਣਕਾਰੀ ਦਿੱਤੀ।
-
Met the congress President, handed him my letter, appraised him of the situation ! pic.twitter.com/ZcLW0rr8r3
— Navjot Singh Sidhu (@sherryontopp) June 10, 2019 " class="align-text-top noRightClick twitterSection" data="
">Met the congress President, handed him my letter, appraised him of the situation ! pic.twitter.com/ZcLW0rr8r3
— Navjot Singh Sidhu (@sherryontopp) June 10, 2019Met the congress President, handed him my letter, appraised him of the situation ! pic.twitter.com/ZcLW0rr8r3
— Navjot Singh Sidhu (@sherryontopp) June 10, 2019
ਜ਼ਿਕਰਯੌਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਦੀ ਲੜਾਈ ਵੱਧਦੀ ਜਾ ਰਹੀ ਹੈ। ਸਿੱਧੂ ਨੇ ਪੰਜਾਬ ਕੈਬਿਨੇਟ ਬੈਠਕ 'ਚ ਵੀ ਹਿੱਸਾ ਨਹੀਂ ਲਿਆ ਸੀ। ਸਿੱਧੂ ਨੂੰ 'ਸੈਰ-ਸਪਾਟਾ ਤੇ ਸਥਾਨਕ ਸਰਕਾਰਾ' ਵਿਭਾਗ ਬਦਲ ਕੇ ਬਿਜਲੀ ਵਿਭਾਗ ਸੌਪਿਆਂ ਗਿਆ ਹੈ। ਸਿੱਧੂ ਅਪਣਾ ਮਹਿਕਮਾ ਬਦਲੇ ਜਾਣ ਤੋਂ ਬਾਅਦ ਦੇ ਨਰਾਜ਼ ਚਲ ਰਹੇ ਹਨ।