ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੇ ਸ਼ੁੱਕਰਵਾਰ ਸ਼ਾਮ 5 ਵਜੇ ਸ੍ਰੀਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਾਰਟੀ ਦੇ ਸੀਨੀਅਰ ਲੀਡਰਾਂ ਦੀ ਇੱਕ ਹੋਰ ਬੈਠਕ ਬੁਲਾਈ ਹੈ। ਇਸ ਬੈਠਕ ਵਿੱਚ ਪਾਰਟੀ ਦੇ ਵੱਖ-ਵੱਖ ਮੁੱਦਿਆਂ ਤੇ ਜੰਮੂ ਕਸ਼ਮੀਰ ਦੀ ਮੌਜੂਦਾ ਰਾਜਨੀਤਕ ਸਥਿਤੀ ਬਾਰੇ ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ, ਸਰਕਾਰ ਵੱਲੋਂ ਇਸ ਬੈਠਕ ਵਿੱਚ ਅਦਾਲਤ ਨੂੰ ਦਿੱਤੇ ਜਵਾਬ ਉੱਤੇ ਵੀ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ, ਜਿਸ ਵਿੱਚ ਕਿਹਾ ਗਿਆ ਹੈ ਕਿ ਘਾਟੀ ਦਾ ਕੋਈ ਵੀ ਆਗੂ ਹਿਰਾਸਤ ਜਾਂ ਜੇਲ੍ਹ ਵਿੱਚ ਨਹੀਂ ਹੈ।
ਮਹੱਤਵਪੂਰਨ ਹੈ ਕਿ ਧਾਰਾ 370 ਅਤੇ 35-ਏ ਨੂੰ ਰੱਦ ਕਰਨ ਤੋਂ ਬਾਅਦ, ਪਹਿਲੀ ਵਾਰ ਵੀਰਵਾਰ ਨੂੰ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਦੀ ਅਗਵਾਈ ਹੇਠ ਬੈਠਕ ਕੀਤੀ ਗਈ ਹੈੈ।
ਬੈਠਕ ਵਿੱਚ ਪਾਰਟੀ ਦੇ ਸੀਨੀਅਰ ਨੇਤਾ ਅਲੀ ਮੁਹੰਮਦ ਸਾਗਰ, ਅਬਦੁੱਲ ਰਹਿਮਾਨ ਰਾਥਰ, ਮੁਹੰਮਦ ਅਕਬਰ ਲੋਨ, ਜਸਟਿਸ ਹਸੈਨ ਮਸੂਦੀ, ਮੁਹੰਮਦ ਸ਼ਫ਼ਾ ਓੜੀ ਤੇ ਮੁਹੰਮਦ ਸਲੀਮ ਵਾਨੀ ਮੌਜੂਦ ਸਨ।
ਇਸ ਤੋਂ ਇਲਾਵਾ ਨਵੇਂ ਹਲਕਿਆਂ ਦੀ ਮੁੜ ਵੰਡ ਤੇ ਪੁਨਰਗਠਨ ਬਾਰੇ ਫ਼ੈਸਲੇ ਲਏ ਗਏ ਅਤੇ ਪਾਰਟੀ ਦੇ ਮਾਮਲਿਆਂ ਅਤੇ ਭਵਿੱਖ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ।
ਬੈਠਕ ਤੋਂ ਬਾਅਦ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਫ਼ਾਰੂਕ ਅਬਦੁੱਲਾ ਨੇ ਐਲਾਣ ਕੀਤੀ ਕਿ ਪੀਡੀਪੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਸਣੇ ਸਾਰੇ ਰਾਜਨੀਤਿਕ ਨੇਤਾਵਾਂ ਦੀ ਰਿਹਾਈ ਤੋਂ ਬਾਅਦ ਜਲਦੀ ਹੀ ਸਰਬ ਪਾਰਟੀ ਬੈਠਕ ਬੁਲਾਈ ਜਾਵੇਗੀ ਅਤੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
ਇਸ ਮੌਕੇ ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਇਸ ਬੈਠਕ ਨੂੰ ਬੁਲਾਉਣ ਦਾ ਮਕਸਦ ਇਹ ਦਰਸਾਉਣਾ ਸੀ ਕਿ ਪਾਰਟੀ ਦੇ ਹੋਰ ਮੈਂਬਰ ਜੋ ਬੰਦ ਪਏ ਹਨ, ਜਿਨ੍ਹਾਂ ਨੂੰ ਸਰਕਾਰ ਨੇ ਵਾਰ ਵਾਰ ਕਿਹਾ ਹੈ ਕਿ ਉਹ ਕਿਸੇ ਵੀ ਜੇਲ੍ਹ ਵਿੱਚ ਨਹੀਂ ਹੈ, ਘਰ ਤੋਂ ਬਾਹਰ ਆ ਸਕਦੇ ਹਨ।
ਅੱਜ ਉਸ ਨੂੰ ਵੇਖਣਾ ਸੀ ਕਿ ਪਾਰਟੀ ਨੇਤਾ ਆਪਣੇ ਘਰਾਂ ਤੋਂ ਬਾਹਰ ਆ ਸਕਦੇ ਹਨ ਜਾਂ ਨਹੀਂ। ਕੀ ਉਹ ਇੱਕ ਜਗ੍ਹਾ ਤੋਂ ਦੂਜੀ ਥਾਂ ਜਾ ਸਕਦੇ ਹਨ?