ਨਵੀਂ ਦਿੱਲੀ: ਨਿਰਭਯਾ ਜਬਰ-ਜ਼ਨਾਹ ਅਤੇ ਕਤਲ ਮਾਮਲੇ ਦੇ ਦੋਸ਼ੀਆਂ ਵਿਰੁੱਧ ਪਟਿਆਲਾ ਹਾਊਸ ਕੋਰਟ ਵੱਲੋਂ ਨਵਾਂ ਡੈਥ ਵਾਰੰਟ ਜਾਰੀ ਕੀਤਾ ਗਿਆ ਹੈ। ਚਾਰਾਂ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ 5:30 ਵਜੇ ਫਾਂਸੀ ਦਿੱਤੀ ਜਾਵੇਗੀ। ਦਿੱਲੀ ਸਰਕਾਰ ਵੱਲੋਂ ਬੁੱਧਵਾਰ ਨੂੰ ਨਿਰਭਯਾ ਮਾਮਲੇ ਦੇ ਦੋਸ਼ੀਆਂ ਵਿਰੁੱਧ ਨਵੇਂ ਡੈਥ ਵਾਰੰਟ ਦੀ ਤਰੀਕ ਲਈ ਪਟੀਸ਼ਨ ਦਾਖ਼ਲ ਕੀਤੀ ਗਈ ਸੀ।
-
Nirbhaya Case: Delhi Court issues a fresh death warrant against the four convicts. They are to be hanged at 5.30 am on March 20, 2020 pic.twitter.com/MAOx5rVVGw
— ANI (@ANI) March 5, 2020 " class="align-text-top noRightClick twitterSection" data="
">Nirbhaya Case: Delhi Court issues a fresh death warrant against the four convicts. They are to be hanged at 5.30 am on March 20, 2020 pic.twitter.com/MAOx5rVVGw
— ANI (@ANI) March 5, 2020Nirbhaya Case: Delhi Court issues a fresh death warrant against the four convicts. They are to be hanged at 5.30 am on March 20, 2020 pic.twitter.com/MAOx5rVVGw
— ANI (@ANI) March 5, 2020
ਪਟਿਆਲਾ ਹਾਊਸ ਕੋਰਟ 'ਚ ਦਾਖ਼ਲ ਕੀਤੀ ਗਈ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਦੋਸ਼ੀ ਪਵਨ ਗੁਪਤਾ ਦੀ ਰਹਿਮ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਦੋਸ਼ੀਆਂ ਕੋਲ ਹੁਣ ਕੋਈ ਕਾਨੂੰਨੀ ਬਦਲ ਨਹੀਂ ਹੈ ਤੇ ਉਨ੍ਹਾਂ ਲਈ ਬਚਣ ਦੇ ਸਾਰੇ ਰਾਹ ਬੰਦ ਹੋ ਚੁੱਕੇ ਹਨ। ਕਿਸੇ ਵੀ ਦੋਸ਼ੀ ਦੀ ਕੋਈ ਪਟੀਸ਼ਨ ਪੈਂਡਿੰਗ ਨਹੀਂ ਹੈ, ਅਜਿਹੀ ਸਥਿਤੀ ਵਿੱਚ ਨਵਾਂ ਡੈੱਥ ਵਾਰੰਟ ਜਾਰੀ ਕਰਨਾ ਚਾਹੀਦਾ ਹੈ।
ਹੋਰ ਪੜ੍ਹੋ :ਕੋਰੋਨਾ ਵਾਇਰਸ ਕਾਰਨ ਵਧੀ ਮਾਸਕ ਦੀ ਮੰਗ, ਰੇਟਾਂ 'ਚ ਹੋਇਆ ਭਾਰੀ ਇਜ਼ਾਫਾ
ਇਸ ਤੋਂ ਪਹਿਲਾਂ ਨਿਰਭਯਾ ਦੇ ਚੌਥੇ ਦੋਸ਼ੀ ਪਵਨ ਗੁਪਤਾ ਦੀ ਰਹਿਮ ਦੀ ਅਪੀਲ ਨੂੰ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਬਾਕੀ ਤਿੰਨ ਮੁਲਜ਼ਮਾਂ ਦੀਆਂ ਰਹਿਮ ਪਟੀਸ਼ਨਾਂ ਪਹਿਲਾਂ ਹੀ ਖਾਰਜ ਕਰ ਦਿੱਤੀਆਂ ਗਈਆਂ ਸਨ। ਸੋਮਵਾਰ ਨੂੰ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਸਮੂਹਿਕ ਜਬਰ-ਜ਼ਨਾਹ ਤੇ ਕਤਲ ਦੇ ਸਾਰੇ ਦੋਸ਼ੀਆਂ ਦੀ ਫਾਂਸੀ ਉੱਤੇ ਰੋਕ ਲਗਾ ਦਿੱਤੀ ਸੀ।
ਸਾਰੇ ਦੋਸ਼ੀਆਂ ਨੂੰ 3 ਮਾਰਚ ਦੀ ਸਵੇਰ ਫਾਂਸੀ ਦਿੱਤੀ ਜਾਣੀ ਸੀ। ਫਾਂਸੀ ਦੀ ਸਜ਼ਾ ਨੂੰ ਪਟਿਆਲਾ ਹਾਊਸ ਕੋਰਟ ਨੇ ਇਸ ਲਈ ਟਾਲ ਦਿੱਤਾ ਸੀ ਕਿਉਂਕਿ ਦੋਸ਼ੀ ਪਵਨ ਦੀ ਰਹਿਮ ਪਟੀਸ਼ਨ ਰਾਸ਼ਟਰਪਤੀ ਕੋਲ ਪੈਂਡਿੰਗ ਸੀ। ਬੁੱਧਵਾਰ ਨੂੰ ਰਾਸ਼ਟਰਪਤੀ ਨੇ ਚੌਥੇ ਦੋਸ਼ੀ ਪਵਨ ਗੁਪਤਾ ਦੀ ਅਪੀਲ ਵੀ ਰੱਦ ਕਰ ਦਿੱਤੀ । ਅਜਿਹੀ ਸਥਿਤੀ 'ਚ ਫਾਂਸੀ ਦੇਣ ਤੋਂ ਪਹਿਲਾਂ ਦੇ ਸਾਰੇ ਕਾਨੂੰਨੀ ਦਾਅ-ਪੇਚ ਦੋਸ਼ੀਆਂ ਕੋਲ ਖਤਮ ਹੋ ਚੁੱਕੇ ਹਨ।