ETV Bharat / bharat

ਦੇਸ਼ 'ਚ ਕੋਰੋਨਾ ਦੀ ਸਥਿਤੀ ਤੈਅ ਕਰਨ ਲਈ ਅਗਲੇ 3 ਮਹੀਨੇ ਫੈਸਲਾਕੁੰਨ - ਕੋਰੋਨਾ ਵਾਇਰਸ

ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਦੇਸ਼ ਨੇ ਕੋਵਿਡ -19 ਨਾਲ ਨਜਿੱਠਣ ਵਿੱਚ ਮਹੱਤਵਪੂਰਣ ਤਰੱਕੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਆਉਂਣ ਵਾਲੇ ਤਿਉਹਾਰਾਂ ਦੌਰਾਨ ਤੇ ਸਰਦੀ ਦੇ ਮੌਸਮ 'ਚ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਦੇਸ਼ 'ਚ ਕੋਰੋਨਾ ਦੀ ਸਥਿਤੀ ਤੈਅ ਕਰਨ ਲਈ ਅਗਲੇ 3 ਮਹੀਨੇ ਫੈਸਲਾਕੁੰਨ

author img

By

Published : Oct 24, 2020, 5:24 PM IST

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ 'ਚ ਕੋਵਿਡ-19 ਮਹਾਂਮਾਰੀ ਦੀ ਸਥਿਤੀ ਨੂੰ ਨਿਰਧਾਰਤ ਕਰਨ 'ਚ ਅਗਲੇ 3 ਮਹੀਨੇ ਫੈਸਲਾਕੁੰਨ ਹੋਣ ਜਾ ਰਹੇ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਆਉਂਣ ਵਾਲੇ ਤਿਉਹਾਰਾਂ ਦੌਰਾਨ ਤੇ ਸਰਦੀ ਦੇ ਮੌਸਮ 'ਚ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਇਸ ਗੱਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਦੇਸ਼ 'ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾ ਦੀ ਗਿਣਤੀ 7 ਲੱਖ ਤੋਂ ਘੱਟ ਹੈ ਤੇ ਸੰਕਰਮਣ ਦੇ ਮਾਮਲਿਆਂ ਨੂੰ ਦੁਗਣਾ ਹੋਣ ਵਾਲਾ ਸਮਾਂ ਵੱਧ ਕੇ 97.2 ਦਿਨ ਹੋ ਗਏ ਹਨ। ਸਿਹਤ ਮੰਤਰਾਲੇ ਨੇ ਇੱਕ ਬਿਆਨ 'ਚ ਕਿਹਾ ਕਿ ਵਰਧਨ ਨੇ ਕੋਵਿਡ-19 ਨੂੰ ਲੈ ਕੇ ਤਿਆਰੀਆਂ ਦਾ ਉੱਤਰ ਪ੍ਰਦੇਸ਼ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰੀਆਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਜਾਇਜ਼ਾ ਲਿਆ। ਬਿਆਨ ਅਨੁਸਾਰ ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਦੇਸ਼ ਨੇ ਕੋਵਿਡ -19 ਨਾਲ ਨਜਿੱਠਣ ਵਿੱਚ ਮਹੱਤਵਪੂਰਣ ਤਰੱਕੀ ਕੀਤੀ ਹੈ।

ਬਿਆਨ ਵਿੱਚ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਗਿਆ ਕਿ ਇੱਕ ਦਿਨ ਵਿੱਚ ਕੋਵਿਡ -19 ਦੇ 95,000 ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਸਨ, ਜੋ ਕਿ ਪ੍ਰਤੀ ਦਿਨ 55,000 ਤੋਂ ਵੀ ਘੱਟ ਰਹਿ ਗਏ ਹਨ। ਇਸ ਬਿਮਾਰੀ ਤੋਂ ਠੀਕ ਹੋਣ ਦੀ ਦਰ 90 ਫੀਸਦੀ ਦੇ ਨੇੜੇ ਹੈ। ਇਸ ਮਹਾਂਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ (ਸੀਐਫਆਰ) ਵੀ ਘੱਟ ਰਹੀ ਹੈ। ਸੀਐਫਆਰ 1.51 ਫੀਸਦੀ ਹੈ ਅਤੇ ਇੱਕ ਫੀਸਦੀ ਤੋਂ ਘੱਟ ਦੇ ਟੀਚੇ ਵੱਲ ਵੱਧ ਰਿਹਾ ਹੈ। ਕੋਵਿਡ -19 ਦੇ ਟੈਸਟ ਲਈ ਦੇਸ਼ ਵਿੱਚ ਇਕੋ ਪ੍ਰਯੋਗਸ਼ਾਲਾ ਸੀ, ਜੋ ਹੁਣ ਵੱਧ ਕੇ 2000 ਹੋ ਗਈ ਹੈ।

ਦੇਸ਼ ਭਰ ਵਿੱਚ ਕੀਤੀ ਗਈ ਜਾਂਚ ਦੀ ਗਿਣਤੀ 100 ਮਿਲੀਅਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਸਕਾਰਾਤਮਕ ਸੰਕੇਤ ਹਨ ਕਿ ਅਸੀਂ ਸਹੀ ਦਿਸ਼ਾ ਵੱਲ ਵੱਧ ਰਹੇ ਹਾਂ। ਉਨ੍ਹਾਂ ਕਿਹਾ ਕਿ ਛੂਤ ਦੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਪਰ ਅਗਲੇ ਤਿੰਨ ਮਹੀਨੇ ਦੇਸ਼ ਵਿੱਚ ਕੋਵਿਡ -19 ਦੀ ਸਥਿਤੀ ਨਿਰਧਾਰਤ ਕਰਨ ਵਿੱਚ ਫੈਸਲਾਕੁੰਨ ਹੋਣ ਜਾ ਰਹੇ ਹਨ। ਜੇ ਅਸੀਂ ਆਉਣ ਵਾਲੇ ਤਿਉਹਾਰਾਂ ਅਤੇ ਸਰਦੀਆਂ ਦੇ ਮੌਸਮ ਦੌਰਾਨ ਢੁਕਵੀਂ ਸਾਵਧਾਨੀ ਵਰਤਦੇ ਹਾਂ ਅਤੇ ਕੋਵਿਡ -19 ਨਾਲ ਸਬੰਧਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹਾਂ, ਤਾਂ ਅਸੀਂ ਕੋਰੋਨਾ ਵਾਇਰਸ ਨਾਲ ਲੜ੍ਹਨ ਲਈ ਇੱਕ ਬਿਹਤਰ ਸਥਿਤੀ ਵਿੱਚ ਹੋਵਾਂਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.