ETV Bharat / bharat

ਕਿਸਾਨ ਅੰਦੋਲਨ ਦੇ ਚਲਦੇ ਦੂਜੇ ਦਿਨ ਵੀ NH-9 ਬੰਦ, ਦਿੱਲੀ ਨਾਲ ਟੁੱਟਿਆ ਯੂਪੀ ਦਾ ਸੰਪਰਕ - ਖੇਤੀ ਕਾਨੂੰਨ

ਖੇਤੀ ਕਾਨੂੰਨਾਂ ਸੰਬਧੀ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਿਛਲੇ ਇੱਕ ਹਫ਼ਤੇ ਤੋਂ ਦਿੱਲੀ ਤੇ ਯੂਪੀ ਦੇ ਬਾਰਡਰਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਕੜੀ 'ਚ ਬੀਤੇ 24 ਘੰਟਿਆਂ ਤੋਂ ਕਿਸਾਨਾਂ ਨੇ NH-9 ਨੂੰ ਜਾਮ ਕੀਤਾ ਹੋਇਆ ਹੈ। ਜਿਸ ਕਾਰਨ ਇਥੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਅੰਦੋਲਨ ਕਾਰਨ ਦਿੱਲੀ ਨਾਲ ਯੂਪੀ ਦਾ ਸੰਪਰਕ ਟੁੱਟ ਗਿਆ ਗਿਆ ਹੈ।

ਕਿਸਾਨ ਅੰਦੋਲਨ ਦੇ ਚਲਦੇ NH-9 ਬੰਦ
ਕਿਸਾਨ ਅੰਦੋਲਨ ਦੇ ਚਲਦੇ NH-9 ਬੰਦ
author img

By

Published : Dec 4, 2020, 1:55 PM IST

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਪਿਛਲੇ ਇੱਕ ਹਫ਼ਤੇ ਤੋਂ ਦਿੱਲੀ ਤੇ ਯੂਪੀ ਬਾਰਡਰ ਯਾਨੀ ਯੂਪੀ ਗੇਟ 'ਤੇ ਅੰਦੋਲਨ ਕਰ ਰਹੇ ਹਨ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਬਾਰੇ ਕੋਈ ਫੈਸਲਾ ਨਹੀਂ ਲੈਂਦੀ, ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। 24 ਘੰਟਿਆਂ ਤੋਂ ਵੱਧ ਸਮੇਂ ਲਈ, ਕਿਸਾਨਾਂ ਨੇ ਐਨਐਚ-9 ਜਾਮ ਕੀਤਾ ਹੋਇਆ ਹੈ।

ਵੀਡੀਓ

ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਖੇਤੀ ਕਾਨੂੰਨਾਂ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਿਛਲੇ ਇੱਕ ਹਫ਼ਤੇ ਤੋਂ ਦਿੱਲੀ ਤੇ ਯੂਪੀ ਦੇ ਬਾਰਡਰਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਕੜੀ 'ਚ ਬੀਤੇ 24 ਘੰਟਿਆਂ ਤੋਂ ਕਿਸਾਨਾਂ ਨੇ ਐਨਐਚ-9 ਨੂੰ ਜਾਮ ਕੀਤਾ ਹੋਇਆ ਹੈ। ਜਿਸ ਕਾਰਨ ਇਥੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਰੋਜ਼ਾਨਾ ਨੌਕਰੀਪੇਸ਼ਾ ਲੋਕ ਐਨਐਚ-9 ਤੋਂ ਹੋ ਕੇ ਗਾਜ਼ਿਆਬਾਦ ਤੋਂ ਦਿੱਲੀ ਜਾਂਦੇ ਹਨ। ਇਸ ਤੋਂ ਇਲਾਵਾ ਇਲਾਜ ਲਈ ਦਿੱਲੀ ਜਾਣ ਵਾਲੇ ਲੋਕਾਂ ਨੂੰ ਵੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਹੋਰਨਾਂ ਰਸਤੇ ਤੋਂ ਜਾਂਦੇ ਹੋਏ ਲੋਕਾਂ ਨੂੰ ਲੰਮੇ ਸਮੇਂ ਤੱਕ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਕਿਸਾਨਾਂ ਨੇ ਹੁਣ ਐਨਐਚ-9 ਦੀ ਇੱਕ ਲਾਈਨ ਮਹਿਜ਼ ਐਂਮਬੂਲੈਂਸ ਸੇਵਾ ਲਈ ਖੋਲ੍ਹ ਦਿੱਤੀ ਹੈ।

ਸਰਕਾਰ ਹੀ ਦੱਸੇਗੀ ਕਿਸਾਨਾਂ ਦੇ ਅੰਦੋਲਨ ਦੀ ਅਗਲੀ ਰਣਨੀਤੀ

ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਸਪਸ਼ਟ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਕੇਂਦਰ ਸਰਕਾਰ ਹੀ ਦੱਸੇਗੀ। ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਕਰ ਲੈਂਦੀ, ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।

ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਕਿਸਾਨ ਨੇਤਾਵਾਂ ਨੇ ਨਾਲ ਲਗਾਤਾਰ ਗੱਲਬਾਤ ਜਾਰੀ ਹੈ ਤੇ ਐਨਐਚ-9 ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਨਐਚ-9 ਖੋਲ੍ਹਿਆ ਗਿਆ ਸੀ, ਪਰ ਜਿਵੇਂ ਹੀ ਟ੍ਰੈਫਿਕ ਚਾਲੂ ਹੋਇਆ, ਕਿਸਾਨ ਵਾਹਨਾਂ ਦੇ ਅੱਗੇ ਆ ਕੇ ਲੇਟ ਹੋ ਗਏ ਤੇ ਕਿਸਾਨਾਂ ਨੇ ਮੁੜ ਐਨਐਚ-9 ਨੂੰ ਜਾਮ ਕਰ ਦਿੱਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.