ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਨਿਰਭਯਾ ਮਾਮਲੇ ਵਿੱਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੀ ਨਵੀਂ ਤਰੀਕ ਦੀ ਮੰਗ ਦੀ ਪਟੀਸ਼ਨ ਨੂੰ ਖ਼ਾਰਿਜ ਕਰ ਦਿੱਤਾ ਹੈ। ਅਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਦਿੱਲੀ ਹਾਈ ਕੋਰਟ ਦੇ 5 ਫਰਵਰੀ ਦੇ ਆਦੇਸ਼ਾਂ ਦਾ ਨੋਟਿਸ ਲਿਆ, ਜਿਸ ਵਿੱਚ ਦੋਸ਼ੀਆਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਦੀ ਵਰਤੋਂ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।
ਅਦਾਲਤ ਨੇ ਕਿਹਾ, "ਜਦੋਂ ਕਾਨੂੰਨ ਉਨ੍ਹਾਂ ਨੂੰ ਜਿਓਣ ਦੀ ਆਗਿਆ ਦਿੰਦਾ ਹੈ ਤਾਂ ਦੋਸ਼ੀਆਂ ਨੂੰ ਫਾਂਸੀ ਦੇਣਾ ਗੁਨਾਹ ਹੈ। ਹਾਈ ਕੋਰਟ ਨੇ 5 ਫਰਵਰੀ ਨੂੰ ਨਿਆਂ ਦੇ ਹਿੱਤ ਵਿੱਚ ਦੋਸ਼ੀਆਂ ਨੂੰ ਉਕਤ ਹੁਕਮ ਤੋਂ ਇੱਕ ਹਫ਼ਤੇ ਦਾ ਆਪਣੇ ਕਾਨੂੰਨੀ ਅਧਿਕਾਰਾਂ ਦੀ ਵਰਤੋਂ ਕਰਨ ਦਾ ਸਮਾਂ ਦਿੱਤਾ ਹੈ।
ਇਹ ਵੀ ਪੜ੍ਹੋ: ਨਿਰਭਯਾ ਦੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੇ ਮਾਮਲੇ 'ਤੇ ਸੁਣਵਾਈ ਮੁਲਤਵੀ
ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਨਿਰਭਯਾ ਮਾਮਲੇ ਵਿੱਚ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਲਈ ਨਵਾਂ ਡੈਥ ਵਾਰੰਟ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਵੱਲੋਂ ਦੋਸ਼ੀਆਂ ਨੂੰ ਅਲੱਗ-ਅਲੱਗ ਫਾਂਸੀ ਦੇਣ ਦੀ ਅਰਜ਼ੀ ‘ਤੇ ਸੁਣਵਾਈ ਕੀਤੀ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਾਈ ਕੋਰਟ ਦਾ ਸੱਤ ਦਿਨਾਂ ਦਾ ਸਮਾਂ 11 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ। ਸੁਪਰੀਮ ਕੋਰਟ 11 ਫਰਵਰੀ ਨੂੰ ਦੋ ਵਜੇ ਇਸ ਮਾਮਲੇ ਦੀ ਸੁਣਵਾਈ ਕਰੇਗੀ।