ਨਵੀਂ ਦਿੱਲੀ: ਪਟਿਆਲਾ ਹਾਊਸ ਕੋਰਟ ਨੇ 2012 ਦਿੱਲੀ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਦੀ ਫਾਂਸੀ ਉੱਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ।
ਪੁਰਾਣੇ ਡੈੱਥ ਵਾਰੰਟ ਅਨੁਸਾਰ, ਸਾਰੇ ਦੋਸ਼ੀਆਂ ਨੂੰ ਮੰਗਲਵਾਰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਣੀ ਸੀ। ਅਦਾਲਤ ਦੇ ਫੈਸਲੇ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਪਟਿਆਲਾ ਹਾਊਸ ਕੋਰਟ ਵਿੱਚ ਦੋਸ਼ੀ ਪਵਨ ਨੇ ਅਪੀਲ ਕਰਦਿਆਂ ਕਿਹਾ ਕਿ ਉਸ ਦੀ ਰਹਿਮ ਪਟੀਸ਼ਨ ਅਜੇ ਰਾਸ਼ਟਰਪਤੀ ਕੋਲ ਪੈਂਡਿੰਗ ਹੈ, ਇਸੇ ਲਈ ਭਲਕੇ ਹੋਣ ਵਾਲੀ ਫਾਂਸੀ ਦੀ ਸਜ਼ਾ ਉੱਤੇ ਰੋਕ ਲਗਾਈ ਜਾਵੇ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਪਵਨ ਦੀ ਅਪੀਲ ਰਾਸ਼ਟਰਪਤੀ ਕੋਲ ਜਾਣ ਲਈ ਮਿਲੀ ਹੈ।
ਇਹ ਤੀਜੀ ਵਾਰ ਹੋਇਆ ਹੈ ਜਦੋਂ ਦੋਸ਼ੀਆਂ ਨੂੰ ਫਾਂਸੀ 'ਤੇ ਰੋਕ ਲਗਾਈ ਗਈ ਹੈ। ਦੱਸ ਦਈਏ ਕਿ ਫਾਂਸੀ ਦੀ ਤਰੀਕ ਪਹਿਲਾਂ 22 ਜਨਵਰੀ ਨੂੰ ਨਿਰਧਾਰਤ ਕੀਤੀ ਗਈ ਸੀ। ਇਸ ਤੋਂ ਬਾਅਦ ਫਾਂਸੀ ਦੀ ਤਰੀਕ 1 ਫਰਵਰੀ ਰੱਖੀ ਗਈ ਸੀ।