ਨਵੀਂ ਦਿੱਲੀ: ਨਿਰਭਯਾ ਜਬਰ ਜਨਾਹ ਤੇ ਕਤਲ ਮਾਮਲੇ ਦੇ ਚੌਥੇ ਦੋਸ਼ੀ ਪਵਨ ਕੁਮਾਰ ਗੁਪਤਾ ਨੇ 3 ਮਾਰਚ ਨੂੰ ਫਾਂਸੀ ਦੀ ਸਜ਼ਾ ਤੋਂ ਪਹਿਲਾਂ ਮੁੜ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਖਲ ਕੀਤੀ ਹੈ।
ਮੁਲਜ਼ਮ ਦੇ ਵਕੀਲ ਏਪੀ ਸਿੰਘ ਨੇ ਦੱਸਿਆ ਕਿ ਪਵਨ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕੀਤੇ ਜਾਣ ਲਈ ਇਹ ਪਟੀਸ਼ਨ ਦਾਖਲ ਕੀਤੀ ਹੈ। ਮੁਲਜ਼ਮ ਦੇ ਵਕੀਲ ਨੇ ਇਹ ਦਾਅਵਾ ਕੀਤਾ ਹੈ ਕਿ ਸੁਧਾਰਾਤਮਕ ਪਟੀਸ਼ਨ ਪਾਉਣ ਵਾਲਾ ਪਵਨ ਚਾਰਾਂ ਦੋਸ਼ੀਆਂ ਵਿੱਚੋਂ ਇੱਕਲਾ ਹੈ ਤੇ ਉਸ ਨੇ ਰਾਸ਼ਟਰਪਤੀ ਕੋਲ ਪਟੀਸ਼ਨ ਦੇਣ ਦੇ ਵਿਕਲਪ ਦੀ ਵਰਤੋਂ ਨਹੀਂ ਅਜੇ ਤੱਕ ਨਹੀਂ ਕੀਤੀ ਹੈ।
ਦੱਸਣਯੋਗ ਹੈ ਕਿ ਟ੍ਰਾਇਲ ਕੋਰਟ ਵੱਲੋਂ ਨਿਰਭਯਾ ਮਾਮਲੇ ਦੇ 4 ਦੋਸ਼ੀਆਂ ਨੂੰ ਫਾਂਸੀ ਦਿੱਤੇ ਜਾਣ ਲਈ 3 ਮਾਰਚ ਦਾ ਡੈਥ ਵਾਰੰਟ ਜਾਰੀ ਕੀਤਾ ਹੈ। ਜੇਕਰ ਤਿੰਨ ਮਾਰਚ ਤੋਂ ਪਹਿਲਾਂ 2 ਮਾਰਚ ਨੂੰ ਸੁਪਰੀਮ ਕੋਰਟ ਵੱਲੋਂ ਇਸ ਪਟੀਸ਼ਨ 'ਤੇ ਸੁਣਵਾਈ ਰੱਦ ਕਰ ਦਿੱਤੀ ਜਾਂਦੀ ਹੈ ਤਾਂ ਪਵਨ ਦੇ ਵਕੀਲ ਵੱਲੋਂ 3 ਮਾਰਚ ਨੂੰ ਹੋਣ ਵਾਲੀ ਫਾਂਸ ਉੱਤੇ ਰੋਕ ਲਗਾਏ ਜਾਣ ਦੀ ਮੰਗ ਕੀਤੀ ਜਾਵੇਗੀ।
ਹੋਰ ਪੜ੍ਹੋ: ਸੋਨੀਆ ਤੇ ਰਾਹੁਲ ਗਾਂਧੀ ਵਿਰੁੱਧ FIR ਦਰਜ ਕਰਨ ਦੀ ਮੰਗ ਉੱਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ
ਦੋਸ਼ੀਆਂ ਦੀ ਪਹਿਲੀ ਪਟੀਸ਼ਨਾਂ ਵੀ ਹੋਇਆ ਰੱਦ
ਇਸ ਮਾਮਲੇ 'ਚ ਬਾਕੀ ਤਿੰਨ ਦੋਸ਼ੀਆਂ ਅਕਸ਼ੇ, ਵਿਨੇ ਅਤੇ ਮੁਕੇਸ਼ ਵੱਲੋਂ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਕੋਲ ਦਾਖਲ ਕੀਤੀਆਂ ਗਈਆਂ ਕਿਊਰੇਟਿਵ ਪਟੀਸ਼ਨਾਂ ਪਹਿਲਾਂ ਹੀ ਰੱਦ ਹੋ ਚੁੱਕੀਆਂ ਹਨ। ਮੁਕੇਸ਼ ਦੀ ਰਹਿਮ ਪਟੀਸ਼ਨ ਰੱਦ ਕੀਤੇ ਜਾਣ ਲਈ ਸੁਪਰੀਮ ਕਰੋਟ ਨੇ ਵੀ ਰਿਟ ਦਾਖਲ ਕੀਤੀ ਸੀ ਤੇ ਬਾਅਦ 'ਚ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ। ਪਵਨ ਨੇ ਵੀ ਅਜੇ ਤੱਕ ਕਿਊਰੇਟਿਵ ਪਟੀਸ਼ਨ ਦਾਖਲ ਨਹੀਂ ਕੀਤੀ ਸੀ ਤੇ ਫਾਂਸੀ ਦੀ ਸਜ਼ਾ ਨੇੜੇ ਹੋਣ 'ਤੇ ਉਸ ਨੇ ਫਾਂਸੀ ਨੂੰ ਉਮਰਕੈਦ ਦੀ ਸਜ਼ਾ 'ਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ।