ETV Bharat / bharat

ਨਿਰਭਯਾ ਮਾਮਲਾ: ਦੋਸ਼ੀ ਮੁਕੇਸ਼ ਦੀ ਰਹਿਮ ਪਟੀਸ਼ਨ ਉੱਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ

ਨਿਰਭਯਾ ਜਬਰ-ਜਨਾਹ ਅਤੇ ਕਤਲ ਮਾਮਲੇ ਦੇ ਦੋਸ਼ੀ ਮੁਕੇਸ਼ ਦੀ ਰਹਿਮ ਪਟੀਸ਼ਨ ਉੱਤੇ ਸੁਪਰੀਮ ਕੋਰਟ ਵਿੱਚ ਜਸਟਿਸ ਆਰ ਭਾਨੂਮਤੀ ਦਾ ਬੈਂਚ ਸੁਣਵਾਈ ਕਰ ਰਿਹਾ ਹੈ।

Nirbhaya Case
ਨਿਰਭਯਾ ਮਾਮਲਾ
author img

By

Published : Jan 28, 2020, 1:42 PM IST

ਨਵੀਂ ਦਿੱਲੀ: ਨਿਰਭਯਾ ਜਬਰ-ਜਨਾਹ ਅਤੇ ਕਤਲ ਮਾਮਲੇ ਦੇ ਦੋਸ਼ੀ ਮੁਕੇਸ਼ ਦੀ ਰਹਿਮ ਪਟੀਸ਼ਨ ਉੱਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਜਸਟਿਸ ਆਰ ਭਾਨੂਮਤੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਏ.ਐਸ ਬੋਪੰਨਾ ਦਾ ਬੈਂਚ ਮੁਕੇਸ਼ ਕੁਮਾਰ ਸਿੰਘ ਦੀ ਇਸ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਹੈ।

ਦਰਅਸਲ ਨਿਰਭਯਾ ਜਬਰ ਜਨਾਹ ਤੇ ਕਤਲ ਮਾਮਲੇ ਵਿੱਚ ਮੌਤ ਦੀ ਸਜ਼ਾ ਦੇ ਦੋਸ਼ੀ ਪਾਏ ਗਏ ਮੁਕੇਸ਼ ਕੁਮਾਰ ਸਿੰਘ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 17 ਜਨਵਰੀ ਨੂੰ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਹੀ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ 1 ਫਰਵਰੀ ਨੂੰ ਫਾਂਸੀ ਦੇਣ ਲਈ ਮੌਤ ਦੇ ਵਾਰੰਟ ਜਾਰੀ ਕੀਤੇ ਸੀ।

ਇਹ ਵੀ ਪੜ੍ਹੋ: ਇੰਦਰਾ ਜੈਸਿੰਗ ਨੂੰ 4-5 ਦਿਨ ਨਿਰਭਯਾ ਦੇ ਦੋਸ਼ੀਆਂ ਦੇ ਨਾਲ ਜੇਲ੍ਹ 'ਚ ਰੱਖਿਆ ਜਾਵੇ -ਕੰਗਣਾ ਰਨੌਤ

ਇਸ ਤੋਂ ਪਹਿਲਾਂ ਮੁਕੇਸ਼ ਦੀ ਪਟੀਸ਼ਨ ਦਾ ਜ਼ਿਕਰ ਸੋਮਵਾਰ ਨੂੰ ਚੀਫ਼ ਜਸਟਿਸ ਐਸ.ਏ. ਬੋਬੜੇ, ਜਸਟਿਸ ਬੀ.ਆਰ. ਗਾਵਈ ਅਤੇ ਜਸਟਿਸ ਸੂਰੀਆ ਕਾਂਤ ਦੇ ਬੈਂਚ ਸਾਹਮਣੇ ਕੀਤਾ ਗਿਆ ਸੀ। ਚੀਫ ਜਸਟਿਸ ਐਸ.ਏ. ਬੋਬੜੇ ਨੇ ਮੰਨਿਆ ਕਿ ਮੁਕੇਸ਼ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ 1 ਫਰਵਰੀ ਨੂੰ ਫਾਂਸੀ 'ਤੇ ਚੜ੍ਹਾਇਆ ਜਾਣਾ ਹੈ ਤਾਂ ਉਸ ਦੀ ਪਟੀਸ਼ਨ 'ਤੇ ਸੁਣਵਾਈ ਨੂੰ ਪਹਿਲ ਹੈ। ਮੁਕੇਸ਼ ਕੁਮਾਰ ਸਿੰਘ ਦੀ ਸੁਧਾਰਕ ਪਟੀਸ਼ਨ ਅਦਾਲਤ ਵਿੱਚ ਰੱਦ ਹੋਣ ਤੋਂ ਬਾਅਦ ਉਸ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਖਲ ਕੀਤੀ ਸੀ। ਅਦਾਲਤ ਨੇ ਇੱਕ ਹੋਰ ਦੋਸ਼ੀ ਅਕਸ਼ੇ ਕੁਮਾਰ ਦੀ ਸੁਧਾਰਕ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਸੀ।

Intro:Body:

Jyoti 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.