ਸ਼ਹਿਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੀ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਸੁਸ਼ਮਾ ਦੀਆਂ ਗੱਲਾਂ ਯਾਦ ਕਰਦੇ ਹੋਈਆਂ ਮੀਡੀਆ ਨਾਲ ਕੁਝ ਯਾਦਾਂ ਸਾਂਝੀਆਂ ਕੀਤੀਆ। ਉਨ੍ਹਾਂ ਕਿਹਾ ਕਿ ਰਾਜਨੀਤਕ ਗਲਿਆਰੇ ਨੂੰ ਵੱਡਾ ਝਟਕਾ ਲੱਗਾ ਹੈ।
ਇਹ ਵੀ ਪੜ੍ਹੋ: ਨਹੀ ਰਹੇ ਸੁਸ਼ਮਾ ਸਵਰਾਜ, ਜਾਣੋ ਉਨ੍ਹਾਂ ਦਾ ਰਾਜਨੀਤਿਕ ਸਫ਼ਰ
ਸਾਂਸਦ ਅਨੁਰਾਗ ਠਾਕੁਰ ਨੇ ਵੀ ਸੁਸ਼ਮਾ ਸਵਰਾਜ ਦੇ ਦੇਹਾਂਤ ਉੱਤੇ ਦੁੱਖ ਜ਼ਾਹਰ ਕੀਤਾ ਤੇ ਕਿਹਾ ਕਿ ਇਹੋ ਜਿਹੇ ਚੰਗੇ ਨੇਤਾ ਦੀ ਕਮੀ ਕੋਈ ਵੀ ਪੂਰੀ ਨਹੀਂ ਕਰ ਸਕਦਾ।
ਜ਼ਿਕਰਯੋਗ ਹੈ ਕਿ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਮੰਗਲਵਾਰ ਰਾਤ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਕਾਫ਼ੀ ਸਮੇਂ ਤੋਂ ਬਿਮਾਰ ਚਲ ਰਹੀ ਸੀ ਤੇ ਉਨ੍ਹਾਂ ਦੀ ਕਿਡਨੀ ਦਾ ਟਰਾਂਸਪਲਾਂਟ ਵੀ ਹੋਇਆ ਸੀ। ਬਿਮਾਰੀ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ 2019 ਲੋਕ ਸਭਾ ਚੋਣਾਂ ਤੋਂ ਵੀ ਵੱਥ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ: ਸਿਹਤ ਖ਼ਰਾਬ ਹੋਣ ਕਰਕੇ ਨਹੀਂ ਲੜੀਆਂ ਸੀ ਲੋਕ ਸਭਾ ਚੋਣਾ