ਪਟਨਾ: ਨਿਤੀਸ਼ ਕੁਮਾਰ ਅੱਜ ਸ਼ਾਮ ਸਾਢੇ 4 ਵਜੇ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾ ਬੀਤੇ ਐਤਵਾਰ ਨੂੰ ਵਿਧਾਇਕ ਦਲ ਦੀ ਬੈਠਕ 'ਚ ਨਿਤੀਸ਼ ਕੁਮਾਰ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ, ਜਿਸ ਤੋਂ ਬਾਅਦ ਨਿਤੀਸ਼ ਕੁਮਾਰ ਰਾਜ ਭਵਨ ਪਹੁੰਚੇ ਅਤੇ ਬਿਹਾਰ ਦੇ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਬਾਅਦ ਜੇਡੀਯੂ ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਕਿਹਾ, ‘ਰਾਜਪਾਲ ਨੂੰ ਸਮਰਥਨ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲ ਨੂੰ ਸਵੀਕਾਰ ਵੀ ਕਰ ਲਿਆ ਹੈ ਅਤੇ ਮੈਨੂੰ ਮੁੱਖ ਮੰਤਰੀ ਨਾਮਜ਼ਦ ਕੀਤਾ ਹੈ।
ਜ਼ਿਕਰੈ ਖ਼ਾਸ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ 74 ਵਿਧਾਇਕਾਂ ਨੇ ਜਿੱਤ ਹਾਸਲ ਕੀਤੀ ਹੈ। ਅਜਿਹੀ ਸਥਿਤੀ ਵਿੱਚ ਪਾਰਟੀ ਦੇ ਨੇਤਾ ਭਰੋਸੇਮੰਦ ਹਨ।