ETV Bharat / bharat

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਕੋਈ ਸੁਧਾਰ ਨਹੀਂ, ਅਜੇ ਵੀ ਹਾਲਤ ਸਥਿਰ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਉਹ ਅਜੇ ਵੀ ਕੋਮਾ ਵਿੱਚ ਹਨ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਗਈ ਸੀ।

ਪ੍ਰਣਬ ਮੁਖਰਜੀ ਦੀ ਸਿਹਤ 'ਚ ਕੋਈ ਸੁਧਾਰ ਨਹੀਂ,
ਪ੍ਰਣਬ ਮੁਖਰਜੀ ਦੀ ਸਿਹਤ 'ਚ ਕੋਈ ਸੁਧਾਰ ਨਹੀਂ,
author img

By

Published : Aug 23, 2020, 1:09 PM IST

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ 'ਚ ਕੋਈ ਸੁਧਾਰ ਨਹੀਂ ਹੋਇਆ ਹੈ। ਉਹ ਅਜੇ ਵੀ ਕੋਮਾ ਵਿੱਚ ਹਨ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਸੁਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦਾ ਬੱਲਡ ਪ੍ਰੈਸ਼ਰ ਸਥਿਰ ਬਣਿਆ ਹੋਇਆ ਹੈ। ਇਹ ਜਾਣਕਾਰੀ ਆਰਮੀ ਹਸਪਤਾਲ ਦੇ ਰਿਸਰਚ ਐਂਡ ਰੈਫਰਲ ਵੱਲੋਂ ਸਾਂਝੀ ਕੀਤੀ ਗਈ ਹੈ।

ਪ੍ਰਣਬ ਮੁਖਰਜੀ ਨੂੰ 10 ਅਗਸਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ।

ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ

ਇਸ ਤੋਂ ਪਹਿਲਾ ਕੋਵਿਡ-19 ਟੈਸਟ ਵਿੱਚ ਉਨ੍ਹਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੇ ਚਲਦੇ ਉਨ੍ਹਾਂ ਦੇ ਦਿਮਾਗ 'ਚ ਬਣੇ ਖ਼ੂਨ ਦੇ ਥੱਕੇ ਹਟਾਉਣ ਲਈ ਆਪਰੇਸ਼ਨ ਕੀਤਾ ਗਿਆ ਸੀ। ਉਸ ਸਮੇਂ ਤੇ ਅਜੇ ਤੱਕ ਉਹ ਕੋਮਾ 'ਚ ਹਨ।

ਦੱਸਣਯੋਗ ਹੈ ਕਿ ਸਾਲ 2012 ਤੋਂ 2017 ਤੱਕ ਉਹ ਦੇਸ਼ ਦੇ 13ਵੇਂ ਰਾਸ਼ਟਰਪਤੀ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.