ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਕੋਈ ਸੁਧਾਰ ਨਹੀਂ ਹੋਇਆ ਹੈ। ਉਨ੍ਹਾਂ ਦੀ ਹਾਲਤ ਸਵੇਰ ਤੋਂ ਸਥਿਰ ਬਣੀ ਹੋਈ ਹੈ। ਉਹ ਦਿਨ-ਬ-ਦਿਨ ਕਮਜ਼ੋਰ ਹੁੰਦੇ ਜਾ ਰਹੇ ਹਨ।
ਕੋਮਾ ਵਿੱਚ ਹੋਣ ਕਾਰਨ ਪ੍ਰਣਬ ਮੁਖਰਜੀ ਨੂੰ ਵੈਂਟੀਲੇਟਰ ਸੁਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦਾ ਬੱਲਡ ਪ੍ਰੈਸ਼ਰ ਸਥਿਰ ਬਣਿਆ ਹੋਇਆ ਹੈ। ਇਹ ਜਾਣਕਾਰੀ ਆਰਮੀ ਹਸਪਤਾਲ ਦੇ ਰਿਸਰਚ ਐਂਡ ਰੈਫਰਲ ਵੱਲੋਂ ਸਾਂਝੀ ਕੀਤੀ ਗਈ ਹੈ।
ਇਸ ਤੋਂ ਪਹਿਲਾ ਕੋਵਿਡ-19 ਟੈਸਟ ਵਿੱਚ ਉਨ੍ਹਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੇ ਚਲਦੇ ਉਨ੍ਹਾਂ ਦੇ ਦਿਮਾਗ 'ਚ ਬਣੇ ਖ਼ੂਨ ਦੇ ਥੱਕੇ ਹਟਾਉਣ ਲਈ ਆਪਰੇਸ਼ਨ ਕੀਤਾ ਗਿਆ ਸੀ। ਉਸ ਸਮੇਂ ਤੇ ਅਜੇ ਤੱਕ ਉਹ ਕੋਮਾ 'ਚ ਹਨ।
ਦੱਸਣਯੋਗ ਹੈ ਕਿ ਸਾਲ 2012 ਤੋਂ 2017 ਤੱਕ ਉਹ ਦੇਸ਼ ਦੇ 13ਵੇਂ ਰਾਸ਼ਟਰਪਤੀ ਰਹੇ ਹਨ।