ਲਖਨਊ: ਹਾਥਰਸ ਮਾਮਲੇ 'ਤੇ ਉੱਤਰ ਪ੍ਰਦੇਸ਼ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਪੀੜਤ ਲੜਕੀ ਦੀ ਦਿੱਲੀ ਵਿੱਚ ਕੀਤੀ ਗਈ ਪੋਸਟਮਾਰਟਮ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਪੀੜਤਾ ਦੀ ਮੌਤ ਗਲੇ 'ਤੇ ਸੱਟ ਲੱਗਣ ਕਾਰਨ ਹੋਈ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਫੋਰੈਂਸਿਕ ਰਿਪੋਰਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸੈਂਪਲਸ ਵਿੱਚ ਕਿਸੇ ਤਰ੍ਹਾਂ ਦੇ ਸਪਰਮ ਤੇ ਸ਼ੁਕਰਾਣੂ ਨਹੀਂ ਮਿਲੇ ਹਨ।
ਏਡੀਜੀ ਪ੍ਰਸ਼ਾਂਤ ਕੁਮਾਰ ਦੁਆਰਾ ਦਿੱਤੀ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਸਥਾਨਕ ਪੱਤਰਕਾਰਾਂ ਵੱਲੋਂ ਪੀੜਤ ਲੜਕੀ ਦੀ ਇੱਕ ਵੀਡੀਓ ਅੱਜ ਸਾਹਮਣੇ ਆਈ ਹੈ, ਜਿਸ ਵਿੱਚ ਪੀੜਤ ਲੜਕੀ ਨੇ ਆਪਣੀ ਜੀਭ ਵੀ ਦਿਖਾਈ ਹੈ ਤੇ ਦਰਸਾਇਆ ਜਾ ਰਿਹਾ ਹੈ ਕਿ ਜੀਭ ਕੱਟੀ ਗਈ ਹੈ ਜਾਂ ਕਟ ਗਈ ਹੈ, ਪਰ ਇਹ ਬਿਲਕੁਲ ਗ਼ਲਤ ਹੈ।