ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਭਾਰਤ ਸਰਕਾਰ ਕਈ ਸਖ਼ਤ ਫ਼ੈਸਲੇ ਲੈ ਰਹੀ ਹੈ। ਉੱਥੇ ਹੀ ਭਾਰਤ ਸਰਕਾਰ ਨੇ ਵਾਇਰਸ ਤੋਂ ਬਚਾਅ ਲਈ ਸਰਕਾਰ ਨੇ 22 ਮਾਰਚ ਤੋਂ ਇੱਕ ਹਫ਼ਤੇ ਲਈ ਕਿਸੇ ਵੀ ਅੰਤਰਰਾਸ਼ਟਰੀ ਉਡਾਣਾਂ ਨੂੰ ਭਾਰਤ ਵਿੱਚ ਉਤਰਨ ਦੀ ਆਗਿਆ ਨਾ ਦੇਣ ਦਾ ਐਲਾਨ ਕੀਤਾ ਹੈ।
ਦੱਸ ਦਈਏ, ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 166 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 3 ਮੌਤਾਂ ਵੀ ਹੋ ਚੁਕੀਆਂ ਹਨ। ਇਸ ਦੇ ਮੱਦੇਨਜ਼ਰ ਸਰਕਾਰ ਕਈ ਅਹਿਮ ਫ਼ੈਸਲੇ ਲੈ ਰਹੀ ਹੈ। ਇਸ ਦੇ ਨਾਲ ਹੀ, ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਤੇ ਬੱਚਿਆਂ ਨੂੰ ਘਰ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ। ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਤੇ 173 ਲੋਕ ਇਸ ਤੋਂ ਪੀੜਤ ਹਨ। ਹੁਣ ਤੱਕ 20 ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
ਭਾਰਤ ਨੇ ਪਹਿਲਾਂ ਹੀ ਦੇਸ਼ ਵਿਚ ਦਾਖਲ ਹੋਣ ਦੇ ਚਾਹਵਾਨ ਵਿਦੇਸ਼ੀ ਲੋਕਾਂ ਲਈ ਵੀਜ਼ੇ ਮੁਅੱਤਲ ਕਰ ਦਿੱਤੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰ ਦੇ ਸੰਬੋਧਨ ਤੋਂ ਥੋੜ੍ਹੀ ਦੇਰ ਪਹਿਲਾਂ, ਸਰਕਾਰ ਨੇ 65 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਅਤੇ ਨਾਲ ਹੀ ਲੋਕਾਂ ਨੂੰ ਘਰ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਬਾਹਰ ਨਾ ਜਾਣ ਦੀ ਸਲਾਹ ਦਿੱਤੀ।
ਰੇਲਵੇ ਅਤੇ ਏਅਰਲਾਈਨਜ਼ ਨੂੰ ਵਿਦਿਆਰਥੀਆਂ, ਮਰੀਜ਼ਾਂ ਅਤੇ ਅਪਾਹਜ ਵਿਅਕਤੀਆਂ ਨੂੰ ਛੱਡ ਕੇ ਸਾਰੀਆਂ ਰਿਆਇਤੀ ਯਾਤਰਾਵਾਂ ਮੁਲਤਵੀ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੂਬਿਆਂ ਨੂੰ ਐਮਰਜੈਂਸੀ ਤੇ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ, ਨਿੱਜੀ ਖੇਤਰ ਲਈ ਕੰਮ ਘਰ ਵਿੱਚ ਹੀ ਲਾਗੂ ਕਰਨ ਲਈ ਕਿਹਾ ਗਿਆ ਹੈ।