ਨਵੀਂ ਦਿੱਲੀ : ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਦੇ ਰਾਣਘਾਟ ਸਾਂਸਦੀ ਇਲਾਕੇ ਵਿੱਚ ਚੋਣ ਕਮਿਸ਼ਨ ਦੇ ਨੋਡਲ ਅਧਿਕਾਰੀ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੋਡਲ ਅਧਿਕਾਰੀ ਅਰਨਬ ਰਾਏ ਪਿਛਲੇ 24 ਘੰਟਿਆਂ ਤੋਂ ਲਾਪਤਾ ਹਨ।
ਚੋਣ ਕਮਿਸ਼ਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਨਾਦੀਆ ਜ਼ਿਲ੍ਹੇ ਦੇ ਜ਼ਿਲ੍ਹਾ ਅਧਿਕਾਰੀ ਨੂੰ ਇਸ ਮਾਮਲੇ ਦੀ ਰਿਪੋਰਟ ਪੇਸ਼ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ ਅਤੇ ਉਨ੍ਹਾਂ ਦੀ ਥਾਂ ਨਵੇਂ ਅਧਿਕਾਰੀ ਨੂੰ ਤਰੁੰਤ ਪ੍ਰਭਾਵ ਕਾਰਣ ਕਾਰਜ਼ਭਾਰ ਸੌਂਪਿਆ ਗਿਆ ਹੈ।
ਅਧਿਕਾਰੀ ਨੇ ਦੱਸਿਆ ਕਿ ਸੂਬਾ ਪ੍ਰਸ਼ਾਸਨਿਕ ਸੇਵਾ ਦੇ 2010 ਬੈਚ ਦੇ ਅਧਿਕਾਰੀ ਅਰਨਬ ਰਾਏ ਲੋਕਸਭਾ ਰਾਣਾਘਾਟ ਦੇ ਕ੍ਰਿਸ਼ਨ ਨਗਰ ਖ਼ੇਤਰ ਵਿੱਚ ਬਤੌਰ ਨੋਡਲ ਅਧਿਕਾਰੀ ਈਵੀਐਮ ਅਤੇ ਵੀਵਪੈਟ ਇੰਚਾਰਜ ਦੀ ਜ਼ਿੰਮੇਵਾਰ ਸੰਭਾਲ ਰਹੇ ਸੀ। ਉਨ੍ਹਾਂ ਦੱਸਿਆ ਕਿ ਸਥਾਨਕ ਪੁਲਿਸ ਨੂੰ ਵੀਰਵਾਰ ਨੂੰ ਉਨ੍ਹਾਂ ਦੇ ਲਾਪਤਾ ਹੋਣ ਦੀ ਖ਼ਬਰ ਮਿਲੀ ਸੀ। ਖ਼ਬਰ ਮਿਲਦੇ ਸਾਰ ਹੀ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਉਨ੍ਹਾਂ ਬਾਰੇ ਕੁਝ ਵੀ ਪਤਾ ਨਹੀਂ ਲਗਾਇਆ ਜਾ ਸਕੀਆ ਹੈ।
ਜ਼ਿਕਰਯੋਗ ਹੈ ਕਿ ਰਾਣਾਘਾਟ ਨੂੰ ਤ੍ਰਿਣਮੂਲ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ ਅਤੇ ਇਥੇ ਲੋਕਸਭਾ ਚੋਣਾਂ ਦੇ ਚੌਥੇ ਗੇੜ ਲਈ 29 ਅਪ੍ਰੈਲ ਨੂੰ ਵੋਟਿੰਗ ਹੋਵੇਗੀ।