ETV Bharat / bharat

ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਵਾਂਗਾ, ਮੈਂ ਡਾਕਟਰ ਹਾਂ ਉਹੀ ਰਹਿਣਾ ਚਾਹੁੰਦਾ ਹਾਂ: ਕਫ਼ੀਲ ਖਾਨ - ਕਾਂਗਰਸ

ਡਾਕਟਰ ਕਫ਼ੀਲ ਖਾਨ ਨੇ ਉਨ੍ਹਾਂ ਦੇ ਰਾਜਨੀਤੀ ਵਿੱਚ ਸ਼ਾਮਲ ਹੋਣ ਬਾਰੇ ਲਗਾਈਆਂ ਜਾ ਰਹੀਆਂ ਸਾਰੀਆਂ ਕਿਆਸਰਾਈਆਂ ਤੇ ਧਾਰਨਾਵਾਂ ਤੋਂ ਇਨਕਾਰ ਕੀਤਾ ਹੈ। ਖਾਨ ਨੇ ਕਿਹਾ ਕਿ ਉਹ ਇੱਕ ਡਾਕਟਰ ਹੈ ਤੇ ਉਸੇ ਤਰ੍ਹਾਂ ਰਹਿਣਾ ਚਾਹੁੰਦਾ ਹੈ। ਹਾਲ ਹੀ ਵਿੱਚ ਮਥੁਰਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਖਾਨ ਨੇ ਕਾਂਗਰਸ ਰਾਜ ਵਾਲੇ ਰਾਜਸਥਾਨ ਵਿੱਚ ਸ਼ਰਨ ਲਈ ਸੀ ਤੇ ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ।

ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਵਾਂਗਾ, ਮੈਂ ਡਾਕਟਰ ਹਾਂ ਉਹੀ ਰਹਿਣਾ ਚਾਹੁੰਦਾ ਹਾਂ: ਕਫ਼ੀਲ ਖਾਨ

author img

By

Published : Sep 7, 2020, 6:38 PM IST

ਲਖ਼ਨਊ: ਹਾਲ ਹੀ ਵਿੱਚ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਿਆਸਰੀਆਂ ਨੂੰ ਖ਼ਤਮ ਕਰਦਿਆਂ ਡਾ. ਕਫ਼ੀਲ ਖਾਨ ਨੇ ਕਿਹਾ ਕਿ ਉਹ ਇੱਕ ਡਾਕਟਰ ਹੈ ਅਤੇ ਇਸ ਤਰ੍ਹਾਂ ਹੀ ਰਹਿਣਾ ਚਾਹੁੰਦਾ ਹੈ।

ਉਸ ਨੂੰ ਹਾਲ ਹੀ ਵਿੱਚ ਮਥੁਰਾ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ ਜਦੋਂ ਅਲਾਹਾਬਾਦ ਹਾਈ ਕੋਰਟ ਨੇ ਸਖ਼ਤ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਅਧੀਨ ਉਸ ਦੀ ਨਜ਼ਰਬੰਦੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਉਸ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਸਨ ਤੇ ਕਿਹਾ ਹੈ ਕਿ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ.) ਵਿੱਚ ਉਸ ਦੇ ਭਾਸ਼ਣ ਨੇ ਨਫ਼ਰਤ ਜਾਂ ਹਿੰਸਾ ਨੂੰ ਪ੍ਰਫੁੱਲਤ ਨਹੀਂ ਕੀਤਾ, ਬਲਕਿ ਰਾਸ਼ਟਰੀ ਅਖੰਡਤਾ ਦੀ ਮੰਗ ਕੀਤੀ ਸੀ।

ਡਾ. ਖਾਨ ਇਸ ਸਮੇਂ ਰਾਜਸਥਾਨ ਵਿੱਚ ਹਨ ਤੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਫ਼ੋਨ ਉੱਤੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਿਸੇ ਵੀ ਰਾਜਨੀਤਕ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਮੈਂ ਇੱਕ ਡਾਕਟਰ ਹਾਂ ਤੇ ਇਸੇ ਤਰ੍ਹਾਂ ਰਹਿਣਾ ਚਾਹੁੰਦਾ ਹਾਂ। ਉਨ੍ਹਾਂ ਨੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੇ ਪੀੜਤਾਂ ਦੀ ਮਦਦ ਕਰਨ ਦੀ ਇੱਛਾ ਵੀ ਜ਼ਾਹਰ ਕੀਤੀ।

ਉਨ੍ਹਾਂ ਨੇ ਕਿਹਾ ਕਿ ਜਦੋਂ ਅਲਾਹਾਬਾਦ ਹਾਈ ਕੋਰਟ ਦੇ 1 ਸਤੰਬਰ ਨੂੰ ਆਦੇਸ਼ ਦਿੱਤੇ ਜਾਣ ਤੋਂ ਬਾਅਦ ਉਸ ਦੀ ਰਿਹਾਈ ਵਿੱਚ ਦੇਰੀ ਹੋਈ ਸੀ, ਤਾਂ ਡਰ ਲੱਗ ਰਿਹਾ ਸੀ ਕਿ ਸ਼ਾਇਦ ਉੱਤਰ ਪ੍ਰਦੇਸ਼ ਸਰਕਾਰ ਉਸ ਨੂੰ ਫਿਰ ਕਿਸੇ ਕੇਸ ਵਿੱਚ ਫਸਾਉਣ ਦੀ ਤਿਆਰੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੈਨੂੰ ਖ਼ਦਸ਼ਾ ਸੀ ਕਿ ਉਤਰ ਪ੍ਰਦੇਸ਼ ਦੀ ਸਰਕਾਰ ਮੈਨੂੰ ਕਿਸੇ ਹੋਰ ਕੇਸ ਵਿੱਚ ਫ਼ਸਾ ਸਕਦੀ ਹੈ। ਡਾ. ਕਫ਼ੀਲ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੁਨੱਖਤਾ ਦੇ ਨਾਤੇ ਮੇਰੀ ਮਦਦ ਕੀਤੀ ਸੀ, ਪਰ ਇਸ ਦਾ ਮਤਲਬ ਇਹ ਨਹੀਂ ਕਿ ਮੈਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹਾਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.