ETV Bharat / bharat

ਦਿੱਲੀ ਹਿੰਸਾ ਦੀ ਸੁਣਵਾਈ ਕਰਨ ਵਾਲੇ ਜੱਜ ਜਸਟਿਸ ਐਸ ਮੁਰਲੀਧਰ ਦਾ ਹੋਇਆ ਤਬਾਦਲਾ

ਦਿੱਲੀ ਹਿੰਸਾ ਉੱਤੇ ਸੁਣਵਾਈ ਕਰਨ ਵਾਲੇ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਐਸ ਮੁਰਲੀਧਰ ਦਾ ਤਬਾਦਲਾ ਪੰਜਾਬ-ਹਰਿਆਣਾ ਹਾਈਕੋਰਟ ਕੀਤਾ ਗਿਆ ਹੈ।

author img

By

Published : Feb 27, 2020, 2:39 AM IST

Updated : Feb 27, 2020, 9:02 AM IST

notifies transfer of justice s muralidhar
ਫ਼ੋਟੋ

ਨਵੀਂ ਦਿੱਲੀ: ਦਿੱਲੀ ਹਿੰਸਾ ਉੱਤੇ ਸੁਣਵਾਈ ਕਰਨ ਵਾਲੇ ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਐਸ ਮੁਰਲੀਧਰ ਦਾ ਤਬਾਦਲਾ ਪੰਜਾਬ-ਹਰਿਆਣਾ ਹਾਈਕੋਰਟ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਜਸਟਿਸ ਐਸ ਮੁਰਲੀਧਰ ਦੇ ਤਬਾਦਲੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਕਾਲਜੀਅਮ ਨੇ ਜਸਟਿਸ ਐਸ ਮੁਰਲੀਧਰ ਦੇ ਤਬਾਦਲੇ ਦੀ ਸਿਫਾਰਿਸ਼ 12 ਫਰਵਰੀ 2020 ਨੂੰ ਕੇਂਦਰ ਸਰਕਾਰ ਨੂੰ ਭੇਜੀ ਸੀ। ਇਸ ਤੋਂ ਇਲਾਵਾ ਦਿੱਲੀ ਹਿੰਸਾ ਉੱਤੇ ਹੋਈ ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਦਿੱਲੀ ਵਿੱਚ ਇੱਕ ਹੋਰ 1984 ਨਹੀਂ ਹੋਣ ਦੇਵਾਗੇਂ। ਦਿੱਲੀ ਹਿੰਸਾ ਉੱਤੇ ਸਖ਼ਤ ਕਦਮ ਚੁੱਕਣ ਦੀ ਜ਼ਰੂਰਤ ਹੈ।

  • Supreme Court Collegium, in its meeting held on February 12 (Wednesday) had recommended the transfer of Delhi High Court judge, Justice S Muralidhar to Punjab and Haryana High Court. https://t.co/lJBTbxYaqe

    — ANI (@ANI) February 26, 2020 " class="align-text-top noRightClick twitterSection" data=" ">

ਹੋਰ ਪੜ੍ਹੋ: ਦਿੱਲੀ ਹਿੰਸਾ: ਪੁਲਿਸ ਨੇ 106 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਹੋਇਆ ਹੈਲਪਲਾਈਨ ਨੰਬਰ

ਜ਼ਿਕਰਯੋਗ ਹੈ ਕਿ ਹਿੰਸਾ ਨੂੰ ਲੈ ਕੇ ਬੀਜੇਪੀ ਨੇਤਾ ਕਪਿਲ ਮਿਸ਼ਰਾ ਉੱਤੇ ਭੜਕਾਓ ਭਾਸ਼ਣ ਦੇਣ ਦਾ ਆਰੋਪ ਲੱਗਿਆ ਹੈ। ਹਾਈਕੋਰਟ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਕਿਹਾ ਹੈ ਕਿ ਵੀਡੀਓ ਦੇਖ ਕੇ ਹਿੰਸਾ ਭੜਕਾਉਣ ਦੇ ਦੋਸ਼ੀਆ ਉੱਤੇ ਐਫਆਈਆਰ ਦਰਜ ਕੀਤੀ ਜਾਵੇ। ਕੋਰਟ ਨੇ ਦਿੱਲੀ ਪੁਲਿਸ ਕਮਿਸ਼ਨਰ ਤੋਂ ਵੀਰਵਾਰ ਤੱਕ ਜਵਾਬ ਮੰਗਿਆ ਹੈ।

Last Updated : Feb 27, 2020, 9:02 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.