ਸਿਰਮੌਰ: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ 'ਚ ਸੰਗਤ ਦੀ ਸੁਵਿਧਾ ਨੂੰ ਧਿਆਨ 'ਚ ਰੱਖਦੇ ਹੋਏ 70 ਨਵੇਂ ਕਮਰੇ ਬਣਾਏ ਜਾ ਰਹੇ ਹਨ ਜਿਨ੍ਹਾਂ 'ਚੋਂ 26 ਬਿਲਕੁੱਲ ਤਿਆਰ ਹੋ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦਾ ਉਦਘਾਟਨ ਕੀਤਾ।
ਇਸ ਸ਼ਾਨਦਾਰ ਇਮਾਰਤ ਦੇ ਬਣਨ ਮਗਰੋਂ NRI's ਤੇ ਹੋਰ ਸੰਗਤ ਨੂੰ ਠਹਿਰਣ ਚ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਗੁਰਦੁਆਰਾ ਪ੍ਰਬੰਧਨ ਵੱਲੋਂ ਇਸ ਇਮਾਰਤ 'ਚ ਹਰ ਪ੍ਰਕਾਰ ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ।
ਗੁਰਦੁਆਰਾ ਪਾਉਂਟਾ ਸਾਹਿਬ 'ਚ ਰੋਜ਼ਾਨਾ ਸੈਂਕੜਾ ਦੀ ਗਿਣਤੀ ਚ ਸ਼ਰਧਾਲੂ ਵੱਖ-ਵੱਖ ਸੂਬਿਆਂ ਤੇ ਦੇਸ਼ਾਂ ਤੋਂ ਨਤਮਸਤਕ ਹੋਣ ਆਉਂਦੇ ਹਨ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਗੁਰਦੁਆਰਾ ਪਾਉਂਟਾ ਸਾਹਿਬ ਦੇ ਸੁੰਦਰੀਕਰਨ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਜਿਸ ਦੇ ਲਈ ਕਈ ਸੰਸਥਾਨ ਤੇ ਦਾਨੀ ਸੱਜਣ ਦਾਨ ਵੀ ਕਰ ਰਹੇ ਹਨ।