ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 69,239 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 912 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 30,44,941 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 56,706 ਹੋ ਗਈ ਹੈ।
ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਰਿਕਵਰੀ ਰੇਟ 73.91 ਫੀਸਦੀ ਹੈ ਅਤੇ ਮੌਤ ਦਰ 1.90 ਫੀਸਦੀ ਹੋ ਗਈ ਹੈ। ਆਈਸੀਐਮਆਰ ਵੱਲੋਂ 22 ਅਗਸਤ ਤੱਕ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਗਿਣਤੀ 3,52,92,220 ਹੈ। ਬੀਤੇ ਦਿਨ 8,01,147 ਨਮੂਨਿਆਂ ਦੀ ਜਾਂਚ ਕੀਤੀ ਗਈ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 69,239 ਨਵੇਂ ਮਾਮਲੇ ਸਾਹਮਣੇ ਆਏ ਹਨ। ਅਤੇ 912 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 30,44,941 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 7,07,668 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 22,80,567 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 56,706 ਮੌਤਾਂ ਹੋ ਚੁੱਕੀਆਂ ਹਨ।
ਕਰਨਾਟਕ ਵਿੱਚ 7,330 ਨਵੇਂ ਮਾਮਲੇ ਆਏ ਹਨ ਤੇ ਕੋਰੋਨਾ ਮਰੀਜ਼ਾਂ ਦੀ ਗਿਣਤੀ 2,71,876 ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਮਿਲਨਾਡੂ 'ਚ 5,980 ਨਵੇਂ ਕੇਸਾਂ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 3,73,410 ਅਤੇ ਮਹਾਰਾਸ਼ਟਰਾ 'ਚ 14,492 ਨਵੇਂ ਕੇਸਾਂ ਸਣੇ ਕੋਰੋਨਾ ਪੀੜਤਾਂ ਦਾ ਅੰਕੜਾ 6,71,942 ਪਹੁੰਚ ਗਿਆ ਹੈ।