ETV Bharat / bharat

ਭਾਰਤ 'ਚ 31 ਲੱਖ ਤੋਂ ਪਾਰ ਹੋਇਆ ਕੋਰੋਨਾ ਪੀੜਤਾਂ ਦਾ ਅੰਕੜਾ, 58 ਹਜ਼ਾਰ ਤੋਂ ਵੱਧ ਮੌਤਾਂ

author img

By

Published : Aug 25, 2020, 12:09 PM IST

Updated : Aug 25, 2020, 12:37 PM IST

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 60,975 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਅਤੇ 848 ਮੌਤਾਂ ਹੋਈਆਂ ਹਨ। ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 31,67,324 ਹੋ ਗਿਆ ਹੈ।

Number of corona patients in the country crosses 31 lakh with 58 thousand deaths
ਭਾਰਤ 'ਚ 31 ਲੱਖ ਤੋਂ ਪਾਰ ਹੋਇਆ ਕੋਰੋਨਾ ਪੀੜਤਾਂ ਦਾ ਅੰਕੜਾ

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 60,975 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 848 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 31,67,324 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 58,390 ਹੋ ਗਈ ਹੈ।

ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਰਿਕਵਰੀ ਰੇਟ 90.19 ਫੀਸਦੀ ਹੈ ਅਤੇ ਮੌਤ ਦਰ 2.0 ਫੀਸਦੀ ਹੋ ਗਈ ਹੈ।

ਆਈਸੀਐਮਆਰ ਵੱਲੋਂ 24 ਅਗਸਤ ਤੱਕ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਸੰਖਿਆ 3,68,27,520 ਹੈ। ਬੀਤੇ ਦਿਨ 9,25,383 ਨਮੂਨਿਆਂ ਦੀ ਜਾਂਚ ਕੀਤੀ ਗਈ।

📢#CoronaVirusUpdates:

📍#COVID19 India Tracker
(As on 25 August, 2020, 08:00 AM)

➡️Confirmed cases: 31,67,323
➡️Recovered: 24,04,585 (75.9%)👍
➡️Active cases: 7,04,348 (22.2%)
➡️Deaths: 58,390 (1.8%)#IndiaFightsCorona#IndiaWillWin#StaySafe

Via @MoHFW_INDIA pic.twitter.com/eDRW9lF1VC

— #IndiaFightsCorona (@COVIDNewsByMIB) August 25, 2020

ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 61,408 ਨਵੇਂ ਮਾਮਲੇ ਸਾਹਮਣੇ ਆਏ ਹਨ। ਅਤੇ 848 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 31,67,324 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 7,04,348 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 24,04,585 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 58,390 ਮੌਤਾਂ ਹੋ ਚੁੱਕੀਆਂ ਹਨ।

ਸਿਹਤ ਮੰਤਰਾਲੇ ਦੇ ਮੁਤਾਬਕ ਦੇਸ਼ ਦੇ ਪੰਜ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਹਲਾਤ ਤਣਾਅਪੂਰਨ ਬਣੇ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ, ਮਹਾਰਾਸ਼ਟਰ ਵਿੱਚ 10441 ਨਵੇਂ ਕੇਸ ਹੋਏ ਹਨ, ਮਹਾਰਾਸ਼ਟਰ ਤੋਂ ਬਾਅਦ ਆਂਧਰਾ ਪ੍ਰਦੇਸ਼ ਰੋਜ਼ਾਨਾ ਮਾਮਲਿਆਂ ਵਿੱਚ ਦੂਜੇ ਨੰਬਰ ’ਤੇ ਹੈ ਜਿੱਥੇ 7,895 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕਰਨਾਟਕ ਵਿੱਚ 5,938 ਤਾਮਿਲਨਾਡੂ ਵਿੱਚ 5,975 ਅਤੇ ਉੱਤਰ ਪ੍ਰਦੇਸ਼ ਵਿੱਚ 5328 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਪੰਜ ਸੂਬਿਆਂ 'ਚ ਮੌਜੂਦਾ ਸਮੇਂ 'ਚ ਸਭ ਤੋਂ ਵੱਧ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 60,975 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 848 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 31,67,324 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 58,390 ਹੋ ਗਈ ਹੈ।

ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਰਿਕਵਰੀ ਰੇਟ 90.19 ਫੀਸਦੀ ਹੈ ਅਤੇ ਮੌਤ ਦਰ 2.0 ਫੀਸਦੀ ਹੋ ਗਈ ਹੈ।

ਆਈਸੀਐਮਆਰ ਵੱਲੋਂ 24 ਅਗਸਤ ਤੱਕ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਸੰਖਿਆ 3,68,27,520 ਹੈ। ਬੀਤੇ ਦਿਨ 9,25,383 ਨਮੂਨਿਆਂ ਦੀ ਜਾਂਚ ਕੀਤੀ ਗਈ।

ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 61,408 ਨਵੇਂ ਮਾਮਲੇ ਸਾਹਮਣੇ ਆਏ ਹਨ। ਅਤੇ 848 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 31,67,324 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 7,04,348 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 24,04,585 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 58,390 ਮੌਤਾਂ ਹੋ ਚੁੱਕੀਆਂ ਹਨ।

ਸਿਹਤ ਮੰਤਰਾਲੇ ਦੇ ਮੁਤਾਬਕ ਦੇਸ਼ ਦੇ ਪੰਜ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਹਲਾਤ ਤਣਾਅਪੂਰਨ ਬਣੇ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ, ਮਹਾਰਾਸ਼ਟਰ ਵਿੱਚ 10441 ਨਵੇਂ ਕੇਸ ਹੋਏ ਹਨ, ਮਹਾਰਾਸ਼ਟਰ ਤੋਂ ਬਾਅਦ ਆਂਧਰਾ ਪ੍ਰਦੇਸ਼ ਰੋਜ਼ਾਨਾ ਮਾਮਲਿਆਂ ਵਿੱਚ ਦੂਜੇ ਨੰਬਰ ’ਤੇ ਹੈ ਜਿੱਥੇ 7,895 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕਰਨਾਟਕ ਵਿੱਚ 5,938 ਤਾਮਿਲਨਾਡੂ ਵਿੱਚ 5,975 ਅਤੇ ਉੱਤਰ ਪ੍ਰਦੇਸ਼ ਵਿੱਚ 5328 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਪੰਜ ਸੂਬਿਆਂ 'ਚ ਮੌਜੂਦਾ ਸਮੇਂ 'ਚ ਸਭ ਤੋਂ ਵੱਧ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

Last Updated : Aug 25, 2020, 12:37 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.