ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 67,151 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 1,059 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 32,34,474 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 59,449 ਹੋ ਗਈ ਹੈ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 67,151 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 32,34,474 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 7,07,267 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 24,67,758 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 59,449 ਮੌਤਾਂ ਹੋ ਚੁੱਕੀਆਂ ਹਨ।
ਸਿਹਤ ਮੰਤਰਾਲੇ ਦੇ ਮੁਤਾਬਕ ਦੇਸ਼ ਦੇ ਪੰਜ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ, ਮਹਾਰਾਸ਼ਟਰ ਵਿੱਚ 10,425 ਨਵੇਂ ਕੇਸ ਹੋਏ ਹਨ ਜਿਸ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 7,03,823 ਹੋ ਗਈ ਹੈ। ਮਹਾਰਾਸ਼ਟਰ ਤੋਂ ਬਾਅਦ ਤਮਿਲਨਾਡੂ ਸੂਬਾ ਦੂਜੇ ਨੰਬਰ ਉੱਤੇ ਹੈ। ਜਿੱਥੇ 5,951 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 3,91,3030 ਕੁੱਲ ਮਰੀਜ਼ਾਂ ਦਾ ਅੰਕੜਾ ਹੋ ਗਿਆ ਹੈ। ਇਸ ਤੋਂ ਬਾਅਦ ਆਂਧਰਾ ਪ੍ਰਦੇਸ਼ ਹੈ ਜਿੱਥੇ 9,927 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ 3,71,639 ਕੁੱਲ ਮਰੀਜ਼ਾਂ ਦਾ ਅੰਕੜਾ ਹੋ ਗਿਆ ਹੈ। ਕਰਨਾਟਕ ਵਿੱਚ 8,161 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। 2,91,826 ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋ ਗਈ ਹੈ।