ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 55,079 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 876 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 27,02,743 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 51,797 ਹੋ ਗਈ ਹੈ।
ਆਈਸੀਐਮਆਰ ਵੱਲੋਂ ਹੁਣ ਤੱਕ 3,00,41,400 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। WHO ਦੇ ਮੁਤਾਬਕ ਪਿਛਲੇ 15 ਦਿਨਾਂ 'ਚ ਲਗਾਤਾਰ ਭਾਰਤ 'ਚ ਸਭ ਤੋਂ ਵੱਧ ਕੋਰੋਨਾ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 55,079 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 876 ਮੌਤਾਂ ਹੋ ਗਈਆਂ ਹਨ।
ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 27,02,743 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 6,73,166 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 19,77,780 ਲੋਕ ਸਿਹਤਯਾਬ ਹੋ ਗਏ ਹਨ ਤੇ 51,797 ਮੌਤਾਂ ਹੋ ਚੁੱਕੀਆਂ ਹਨ।
ਕਰਨਾਟਕ ਵਿੱਚ 6,317 ਨਵੇਂ ਮਾਮਲੇ ਆਏ ਹਨ ਤੇ ਕੋਰੋਨਾ ਮਰੀਜ਼ਾਂ ਦੀ ਗਿਣਤੀ 2,33,283 ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਮਿਲਨਾਡੂ 'ਚ 5,890 ਨਵੇਂ ਕੇਸਾਂ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 3,43,945 ਅਤੇ ਮਹਾਰਾਸ਼ਟਰ 'ਚ 8,493 ਨਵੇਂ ਕੇਸਾਂ ਸਣੇ ਕੋਰੋਨਾ ਪੀੜਤਾਂ ਦਾ ਅੰਕੜਾ 6,04,358 ਪਹੁੰਚ ਗਿਆ ਹੈ।