ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 68,898 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 983 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 29,05,824 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 54,849 ਹੋ ਗਈ ਹੈ।
ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਰਿਕਵਰੀ ਰੇਟ 73.91 ਫੀਸਦੀ ਹੈ ਅਤੇ ਮੌਤ ਦਰ 1.90 ਫੀਸਦੀ ਹੋ ਗਈ ਹੈ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 68,898 ਨਵੇਂ ਮਾਮਲੇ ਸਾਹਮਣੇ ਆਏ ਹਨ। ਅਤੇ 983 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 29,05,824 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 6,92,028 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 21,58,947 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 54,849 ਮੌਤਾਂ ਹੋ ਚੁੱਕੀਆਂ ਹਨ।
ਕਰਨਾਟਕ ਵਿੱਚ 7,385 ਨਵੇਂ ਮਾਮਲੇ ਆਏ ਹਨ ਤੇ ਕੋਰੋਨਾ ਮਰੀਜ਼ਾਂ ਦੀ ਗਿਣਤੀ 2,56,975 ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਮਿਲਨਾਡੂ 'ਚ 5,986 ਨਵੇਂ ਕੇਸਾਂ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 3,61,435 ਅਤੇ ਮਹਾਰਾਸ਼ਟਰਾ 'ਚ 14,647 ਨਵੇਂ ਕੇਸਾਂ ਸਣੇ ਕੋਰੋਨਾ ਪੀੜਤਾਂ ਦਾ ਅੰਕੜਾ 6,43,289 ਪਹੁੰਚ ਗਿਆ ਹੈ।