ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਦੇਸ਼ ਭਰ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 5 ਲੱਖ ਤੋਂ ਪਾਰ ਪਹੁੰਚ ਗਈ ਹੈ ਅਤੇ ਹੁਣ ਤੱਕ 15 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 17,296 ਮਾਮਲੇ ਸਾਹਮਣੇ ਆਏ ਹਨ ਅਤੇ 407 ਲੋਕਾਂ ਦੀ ਮੌਤ ਹੋ ਗਈ ਹੈ। ਇਸ ਕਾਰਨ ਹੁਣ ਤੱਕ ਮੌਤਾਂ ਦੀ ਗਿਣਤੀ ਵਧ ਕੇ 15301 ਹੋ ਗਈ ਹੈ ਅਤੇ ਪੀੜਤਾਂ ਦੀ ਗਿਣਤੀ 5,09,377 ਤੱਕ ਪਹੁੰਚ ਚੁੱਕੀ ਹੈ। ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ 1,89,463 ਮਾਮਲੇ ਐਕਟਿਵ ਹਨ ਅਤੇ 2,85,637 ਲੋਕ ਇਸ ਮਹਾਂਮਾਰੀ ਤੋਂ ਨਿਜਾਤ ਪਾ ਚੁੱਕੇ ਹਨ।
ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਬੀਤੇ ਦਿਨ 5,024 ਮਾਮਲੇ ਸਾਹਮਣੇ ਆਏ ਅਤੇ 175 ਮੌਤਾਂ ਹੋਈਆਂ। ਰਾਜ ਵਿਚ ਪੌਜ਼ਿਟਿਵ ਦਰ 17.52 ਪ੍ਰਤੀਸ਼ਤ ਹੈ ਅਤੇ ਮੌਤ ਦਰ 4.65% ਹੈ। ਰਾਜ ਵਿੱਚ 65,829 ਐਕਟਿਵ ਮਾਮਲੇ ਹਨ। ਮੁੰਬਈ 'ਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 72,175' ਤੇ ਪਹੁੰਚ ਗਏ।
ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 188 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4957 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1634 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 122 ਲੋਕਾਂ ਦੀ ਮੌਤ ਹੋਈ ਹੈ।