ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸ਼ੁੱਕਰਵਾਰ ਸ਼ਾਮ ਤੱਕ ਕੋਰੋਨਾ ਪੀੜਤਾਂ ਦਾ ਅੰਕੜਾ 8 ਲੱਖ ਨੂੰ ਪਾਰ ਕਰ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 7,484 ਨਵੇਂ ਮਾਮਲੇ ਸਾਹਮਣੇ ਆਏ ਹਨ।
ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਹੁਣ 8,01,286 ਤੱਕ ਪਹੁੰਚ ਗਈ ਹੈ ਅਤੇ 21,836 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 4,95,513 ਲੋਕ ਇਸ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਭਾਰਤ ਵਿੱਚ ਰਿਕਵਰੀ ਰੇਟ 62.42 ਫੀਸਦੀ ਤੱਕ ਪਹੁੰਚ ਗਈ ਹੈ।
ਮਹਾਰਾਸ਼ਟਰ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਵਿੱਚ ਸ਼ਾਮਲ ਹੈ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 2,30,599 ਪਹੁੰਚ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ 10 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ।
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਭਾਰਤ ਵਿਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਅਤੇ 26 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਸਨ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 26,506 ਨਵੇਂ ਕੇਸ ਸਾਹਮਣੇ ਆਏ ਹਨ। ਇਹ ਇਕ ਦਿਨ ਵਿਚ ਸਭ ਤੋਂ ਵੱਧ ਕੇਸ ਹਨ।
ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਸਵੇਰੇ ਸੰਕਰਮਿਤ ਲੋਕਾਂ ਦੀ ਗਿਣਤੀ 7,93,802 ਤੱਕ ਪਹੁੰਚ ਗਈ ਸੀ। ਉਸੇ ਸਮੇਂ ਪਿਛਲੇ 24 ਘੰਟਿਆਂ ਵਿੱਚ 475 ਲੋਕਾਂ ਦੀ ਮੌਤ ਹੋ ਗਈ, ਇਸ ਨਾਲ ਮ੍ਰਿਤਕਾਂ ਦੀ ਗਿਣਤੀ 21604 ਤੱਕ ਪਹੁੰਚ ਗਈ।
ਦਿੱਲੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 2187 ਨਵੇਂ ਮਾਮਲੇ ਸਾਹਮਣੇ ਆਏ ਹਨ। ਦਿੱਲੀ ਵਿਚ ਹੁਣ ਕੋਰੋਨਾ ਦਾ ਅੰਕੜਾ 1 ਲੱਖ 9 ਹਜ਼ਾਰ 640 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਕੋਰੋਨਾ 84, 694 ਲੋਕ ਸਿਹਤਯਾਬ ਹੋ ਗਏ ਹਨ।
ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 217 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7357 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2153 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 187 ਲੋਕਾਂ ਦੀ ਮੌਤ ਹੋ ਚੁੱਕੀ ਹੈ।