ਨਵੀਂ ਦਿੱਲੀ: ਭਾਰਤ ਕੋਰੋਨਾ ਪੀੜਤਾਂ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 83,877 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1043 ਲੋਕਾਂ ਦੀ ਮੌਤ ਹੋ ਗਈ ਹੈ।
ਸਿਹਤ ਮੰਤਰਾਲੇ ਮੁਤਾਬਕ, ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 38,53,406 ਤੱਕ ਪਹੁੰਚ ਗਿਆ ਹੈ ਅਤੇ ਹੁਣ ਤੱਕ 67,376 ਲੋਕ ਕੋਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਅੰਕੜਿਆਂ ਮੁਤਾਬਕ ਦੇਸ਼ ਵਿੱਚ ਰਿਕਵਰੀ ਦੀ ਦਰ 77.08 ਫੀਸਦੀ ਤੱਕ ਪਹੁੰਚ ਗਈ ਹੈ। ਕੁੱਲ ਪੀੜਤਾਂ ਵਿੱਚ ਐਕਟਿਵ ਮਰੀਜ਼ 21.16 ਫੀਸਦੀ ਹਨ। ਮੌਤ ਦਰ 1.74 ਫੀਸਦੀ ਹੈ ਜਦ ਕਿ ਪੌਜ਼ੀਟਿਵਿਟੀ ਦਰ 7.15 ਫੀਸਦੀ ਹੈ।
ਪਿਛਲੇ 24 ਘੰਟਿਆਂ ਵਿੱਚ 68,584 ਮਰੀਜ਼ ਠੀਕ ਹੋ ਗਏ ਹਨ। ਹੁਣ ਤੱਕ ਦੇਸ਼ ਵਿਚ ਕੁਲ 29,70,492 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਿਚ ਸਫਲ ਹੋ ਚੁੱਕੇ ਹਨ। ਭਾਰਤ ਵਿਚ ਕੋਵਿਡ-19 ਦੇ ਐਕਟਿਵ ਮਾਮਲਿਆਂ ਦੀ ਗਿਣਤੀ 8,15,538 ਹੈ।
ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੋਰੋਨਾ ਦੇ 2509 ਨਵੇਂ ਕੇਸ ਸਾਹਮਣੇ ਆਏ ਹਨ ਅਤੇ 19 ਮੌਤਾਂ ਹੋਈਆਂ ਹਨ। ਇਸ ਵਾਧੇ ਦੇ ਨਾਲ ਰਾਜਧਾਨੀ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1,79,569 ਹੋ ਗਈ ਹੈ ਅਤੇ 4481 ਪੀੜਤਾਂ ਦੀ ਜਾਨ ਚਲੀ ਗਈ ਹੈ। ਹਾਲਾਂਕਿ ਇਨ੍ਹਾਂ ਵਿਚੋਂ 1,58,586 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 56,989 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਕਾਰਨ 1618 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦ ਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।