ETV Bharat / bharat

ਭਾਰਤ 'ਚ 8 ਲੱਖ ਤੋਂ ਪਾਰ ਹੋਈ ਕੋਰੋਨਾ ਪੀੜਤਾਂ ਦੀ ਗਿਣਤੀ, ਜਾਣੋ ਵੱਖ-ਵੱਖ ਸੂਬਿਆਂ ਦੇ ਅੰਕੜੇ - ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ

ਭਾਰਤ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ 11 ਜੁਲਾਈ ਨੂੰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਦੇ ਮੁਤਾਬਕ ਦੇਸ਼ ਭਰ ਵਿੱਚ 8.20 ਲੱਖ ਤੋਂ ਵੱਧ ਲੋਕਾਂ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ।

ਭਾਰਤ 'ਚ 8 ਲੱਖ ਤੋਂ ਪਾਰ ਹੋਈ ਕੋਰੋਨਾ ਪੀੜਤਾਂ ਦੀ ਗਿਣਤੀ

author img

By

Published : Jul 11, 2020, 3:06 PM IST

ਹੈਦਰਾਬਾਦ : ਭਾਰਤ ਵਿਚ ਕੋਰੋਨਾ ਵਾਇਰਸ (ਕੋਵਿਡ -19) ਮਹਾਂਮਾਰੀ ਕਾਰਨ 22,123 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਭਾਰਤ ਦੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਸਣੇ 35 ਸੂਬਿਆਂ ਵਿੱਚ ਕੋਰੋਨਾ ਵਾਇਰਸ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ।

ਵੱਖ-ਵੱਖ ਸੂਬਿਆਂ 'ਚ ਕੋਰੋਨਾ ਪੀੜਤਾਂ ਦਾ ਅੰਕੜਾ

ਭਾਰਤ ਵਿੱਚ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 8,20,916 ਤੱਕ ਪੁਜ ਗਈ ਹੈ। ਇਨ੍ਹਾਂ ਚੋਂ 2,83,407 ਮਾਮਲੇ ਐਕਟਿਵ ਹਨ। 5,15,386 ਕੋਰੋਨਾ ਪੀੜਤ ਲੋਕ ਇਲਾਜ ਤੋਂ ਬਾਅਦ ਸਿਹਤਮੰਦ ਹੋ ਚੁੱਕੇ ਹਨ, ਜਦਕਿ ਹੁਣ ਤੱਕ 22,123 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਵੱਖ-ਵੱਖ ਥਾਵਾਂ ਉੱਤੇ ਜਾਰੀ ਇਲਾਜ ਤੋਂ ਬਾਅਦ ਵੱਡੀ ਗਿਣਤੀ 'ਤੇ ਤੇਜ਼ੀ ਨਾਲ ਲੋਕ ਠੀਕ ਹੋ ਰਹੇ ਹਨ। ਸਿਹਤ ਮੰਤਰਾਲੇ ਦੇ ਮੁਤਾਬਕ ਲੋਕਾਂ ਦੇ ਠੀਕ ਹੋਣ ਦੀ ਦਰ 60 ਫੀਸਦੀ ਤੋਂ ਵੱਧ ਹੈ।

ਦੱਸਣਯੋਗ ਹੈ ਕਿ ਅੰਕੜਿਆਂ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਖ-ਵੱਖ ਸੂਬਿਆਂ ਤੇ ਦੂਰ ਦੇ ਇਲਾਕਿਆਂ ਵਿੱਚ ਮਾਮਲਿਆਂ ਦੀ ਪੁਸ਼ਟੀ ਹੋਣ ਮਗਰੋਂ ਅੰਤਿਮ ਅੰਕੜੇ ਜਾਰੀ ਕਰਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.