ਨਵੀਂ ਦਿੱਲੀ: ਨਿਜ਼ਾਮੂਦੀਨ ਮਰਕਜ਼ 'ਚ ਸ਼ਾਮਲ ਹੋਏ ਲੋਕਾਂ ਕਾਰਨ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੇ ਮਾਮਲੇ ਦੁੱਗਣੇ ਹੋ ਗਏ ਹਨ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਦੇ ਸਕੱਤਰ ਲਵ ਅਗਰਵਾਲ ਨੇ ਦਿੱਤੀ।
ਬੀਤੇ ਦਿਨੀਂ ਹੋਈ ਪ੍ਰੈਸ ਕਾਨਫ਼ੰਰਸ ਵਿੱਚ ਲਵ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਤਬਲੀਗੀ ਜਮਾਤ 'ਚ ਸ਼ਾਮਲ ਹੋਏ ਲੋਕਾਂ ਕਾਰਨ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਜੋ ਗਿਣਤੀ 7.4 ਦਿਨਾਂ 'ਚ ਹੋਣੀ ਸੀ, ਉਹ ਹੁਣ 4.1 ਦਿਨਾਂ ਦੇ ਅੰਦਰ ਹੋ ਗਈ ਹੈ।
ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਇਸ ਘਾਤਕ ਵਾਇਰਸ ਨਾਲ ਦੇਸ਼ ਦੇ 274 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ, ਜਦਕਿ ਲੌਕਡਾਊਨ ਤੋਂ ਪਹਿਲਾਂ ਲਗਭਗ 75 ਜ਼ਿਲ੍ਹਿਆਂ ਵਿੱਚ ਵਾਇਰਸ ਦੇ ਕੇਸ ਸਾਹਮਣੇ ਆਏ ਸਨ। ਮਤਲਬ ਇਹ ਲਾਗ 12 ਦਿਨਾਂ 'ਚ 199 ਹੋਰ ਜ਼ਿਲ੍ਹਿਆਂ ਵਿੱਚ ਫੈਲ ਗਈ ਹੈ।
ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹੁਣ ਤੱਕ ਕੋਰੋਨ ਵਾਇਰਸ ਕਾਰਨ 109 ਲੋਕਾਂ ਦੀ ਮੌਤ ਹੋਈ ਹੈ ਅਤੇ 4067 ਇਸ ਦੇ ਸੰਕ੍ਰਮਣ ਦਾ ਸ਼ਿਕਾਰ ਹੋ ਚੁੱਕੇ ਹਨ।