ਲਖਨਊ (ਉੱਤਰ ਪ੍ਰਦੇਸ਼): ਸੂਬੇ ਦੇ ਵਿੱਚ ਤੇਜ਼ੀ ਨਾਲ ਵੱਧ ਰਹੇ ਪ੍ਰਦੂਸ਼ਣ 'ਤੇ ਰੋਕ ਲਗਾਉਣ ਲਈ ਯੋਗੀ ਸਰਕਾਰ ਵੱਲੋਂ ਉੱਤਰ ਪ੍ਰਦੇਸ਼ ਦੇ ਸ਼ਹਿਰਾਂ ਵਿੱਚ ਆਡ-ਈਵਨ ਸਕੀਮ ਲਾਗੂ ਕਰਨ ਦਾ ਵੱਡਾ ਫ਼ੈਸਲਾ ਲਿਆ ਗਿਆ ਹੈ।
ਈਟੀਵੀ ਨਾਲ ਖ਼ਾਸ ਗੱਲਬਾਤ ਕਰਦਿਆਂ ਯੂ.ਪੀ ਦੇ ਜੰਗਲਾਤ ਤੇ ਵਾਤਾਵਰਣ ਮੰਤਰੀ ਦਾਰਾ ਸਿੰਘ ਚੌਹਾਨ ਨੇ ਕਿਹਾ ਕਿ ਦੋ-ਤਿੰਨ ਦਿਨਾਂ ਦੇ ਵਿੱਚ ਯੂਪੀ ਸਰਕਾਰ ਵੱਲੋਂ ਆਡ-ਈਵਨ ਨੂੰ ਲਾਗੂ ਕਰਨ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਸ਼ਹਿਰਾਂ ਦੇ ਵਿੱਚ ਕਾਫ਼ੀ ਵਾਧਾ ਹੋਇਆ ਹੈ, ਪਿਛਲੇ ਦਿਨੀਂ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਬੈਠਕ ਦੇ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨ: ਕਰਤਾਰਪੁਰ ਕੰਪਲੈਕਸ ਵਿੱਚ ਸਥਾਪਤ ਕੀਤਾ ਜਾਵੇਗਾ ਡਾਕਘਰ
ਦਾਰਾ ਸਿੰਘ ਦਾ ਕਹਿਣਾ ਹੈ ਕਿ ਉੱਤਰ ਪ੍ਰਦੇਸ਼ ਦੇ ਵਿੱਚ ਵੀ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ, ਸਰਕਾਰ ਦੇਖ ਰਹੀ ਹੈ ਕਿ ਪ੍ਰਦੂਸ਼ਣ ਨੂੰ ਘਟਾਉਣ ਲਈ ਉਹ ਕਿਸ ਤਰ੍ਹਾਂ ਦੇ ਯਤਨ ਕਰ ਸਕਦੀ ਹੈ। ਸਰਕਾਰ ਵੱਲੋਂ ਲਗਾਤਾਰ ਕਈ ਥਾਵਾਂ 'ਤੇ ਪਰਾਲੀ ਨਾ ਸਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਪਰਾਲੀ ਸਾੜਨ ਤੇ ਸਬੰਧਤ ਵਿਭਾਗ ਵੱਲੋਂ ਲਗਾਤਾਰ ਕਾਰਵਾਈ ਵੀ ਕੀਤੀ ਜਾ ਰਹੀ ਹੈ।