ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ੍ਰੀਨਗਰ ਦੇ ਹਬਕ ਚੌਕ 'ਤੇ ਬੁੱਧਵਾਰ ਨੂੰ ਅੱਤਵਾਦੀਆਂ ਨੇ ਗ੍ਰਨੇਡ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਇੱਕ ਨਾਗਰਿਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਇਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗ੍ਰਨੇਡ ਸੁੱਟੇ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਫ਼ਰਾਰ ਹੋ ਗਏ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪੂਰੀ ਤਰ੍ਹਾ ਨਾਲ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।