ਨਵੀਂ ਦਿੱਲੀ: ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਜਾਰੀ ਹਨ। ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਹੈ। ਇਹ ਜਾਣਕਾਰੀ ਜੰਮੂ ਦੇ ਰੱਖਿਆ ਪੀਆਰਓ ਨੇ ਦਿੱਤੀ।

ਇਸ ਤੋਂ ਪਹਿਲਾਂ, ਪਾਕਿਸਤਾਨੀ ਰੇਂਜਰਾਂ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਸੋਮਵਾਰ ਨੂੰ ਅਗਲੀਆਂ ਚੌਕੀਆਂ 'ਤੇ ਗੋਲੀਆਂ ਚਲਾਈਆਂ ਸਨ। ਅਧਿਕਾਰੀ ਨੇ ਦੱਸਿਆ ਸੀ ਕਿ ਹੀਰਾਨਗਰ ਸੈਕਟਰ ਦੇ ਮਨਿਆਰੀ-ਚੋਰਗਲੀ ਖੇਤਰ ਵਿੱਚ ਰਾਤ ਕਰੀਬ 8.30 ਵਜੇ ਸਰਹੱਦ ਪਾਰ ਤੋਂ ਗੋਲੀਬਾਰੀ ਸ਼ੁਰੂ ਹੋਈ ਸੀ। ਸਰਹੱਦੀ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ।
ਇਹ ਵੀ ਪੜ੍ਹੋ: ਬਠਿੰਡਾ: ਤੀਜੇ ਦਿਨ ਵੀ ਜਾਰੀ ਕਿਸਾਨਾਂ ਉੱਤੇ ਸਖ਼ਤ ਕਾਰਵਾਈ, 130 ਮਾਮਲੇ ਦਰਜ
ਉੱਥੇ ਹੀ, ਪਿਛਲੇ ਹਫ਼ਤੇ ਪਾਕਿਸਤਾਨੀ ਫੌਜ ਵਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿੱਚ 2 ਨਾਗਰਿਕ ਮਾਰੇ ਗਏ ਸਨ ਅਤੇ 13 ਹੋਰ ਜ਼ਖਮੀ ਹੋ ਗਏ ਸਨ।