ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੰਗਲਵਾਰ ਸਵੇਰੇ ਮੁਕਾਬਲਾ ਸ਼ੁਰੂ ਹੋ ਗਿਆ ਜਿਸ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਉਸ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਏ ਹਨ।
ਕਸ਼ਮੀਰ ਜੋਨ ਪੁਲਿਸ ਮੁਤਾਬਕ ਪੁਲਵਾਮਾ ਦੇ ਅਵੰਤੀਪੋਰਾ ਵਿੱਚ ਇਹ ਮੁਤਾਬਲਾ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਫਿਲਹਾਲ ਹੋਰ ਅੱਤਵਾਦੀਆਂ ਦੀ ਭਾਲ ਜਾਰੀ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਵਿਰੁੱਧ ਮੁਹਿੰਮ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਸੀ। ਐਨਕਾਉਂਟਰ ਤੋੰ ਬਾਅਦ ਫਰਾਰ ਚੱਲ ਰਹੇ ਅੱਤਵਾਦੀ ਨਿਸਾਰ ਅਹਿਮਦ ਡਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਨਿਸਾਰ ਦਾ ਸਬੰਧ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਦੱਸਿਆ ਜਾਂਦਾ ਹੈ ਅਤੇ ਸੁਰੱਖਿਆ ਏਜੰਸੀਆਂ ਕਾਫੀ ਸਮੇਂ ਤੋਂ ਉਸ ਦੀ ਭਾਲ ਵਿੱਚ ਸਨ।