ETV Bharat / bharat

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।

author img

By

Published : Oct 24, 2019, 3:08 PM IST

Updated : Oct 24, 2019, 6:01 PM IST

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਨਵੀਂ ਦਿੱਲੀ: ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਸ਼ੁਰੂ ਕਰਨ ਵਾਲੇ ਸਮਝੌਤੇ ਉੱਤੇ ਦਸਤਖ਼ਤ ਹੋ ਗਏ ਹਨ। ਇਸ ਸਮਝੌਤੇ ਤੋਂ ਬਾਅਦ ਹੁਣ ਸ਼ਰਧਾਲੂਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਸਾਹਿਬ ਲਾਂਘਾ ਸ਼ੁਰੂ ਕਰਨ ਦੇ ਸਮਝੌਤੇ ਉੱਤੇ ਦਸਤਖ਼ਤ ਕਰਨ ਲਈ ਡੇਰਾ ਬਾਬਾ ਨਾਨਕ ਵਿਖੇ ਮੀਟਿੰਗ ਹੋਈ ਅਤੇ ਭਾਰਤੀ ਅਧਿਕਾਰੀ ਐਸਐਸਐਲ ਦਾਸ ਦੀ ਅਗਵਾਈ ਹੇਠ ਕਰਤਾਰਪੁਰ ਲਾਂਘਾ ਸਮਝੌਤੇ ਉੱਤੇ ਦਸਤਖਤ ਕੀਤੇ ਗਏ।

ਨਵੇਂ ਬਣੇ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਨਵੀਂ ਵੈੱਬਸਾਈਟ ਉੱਤੇ ਪੰਜਾਬੀ ਤੇ ਅੰਗਰੇਜ਼ੀ ਦੋਵੇਂ ਭਾਸ਼ਾਵਾਂ ਵਿੱਚ ਹੈ।

ਇੰਝ ਕਰੋ ਅਪਲਾਈ

  • ਪਹਿਲਾਂ ਵੈਬਸਾਈਟ ਉੱਤੇ ਜਾਓ www.prakashpurb550.mha.gov.in
  • ਉੱਥੇ 2 ਆਪਸ਼ਨ ਆਉਣਗੇ, ਇੱਕ ਇੰਡੀਅਨ ਅਤੇ ਦੂਜਾ ਫੌਰਨਰ
  • ਦੋਹਾਂ ਵਿੱਚੋਂ ਕਿਸੇ ਇੱਕ ਉੱਤੇ ਕਲਿੱਕ ਕਰੋ
  • ਅੱਗੇ ਤਾਰੀਖ਼ ਦੀ ਆਪਸ਼ਨ ਆਵੇਗੀ
  • ਜਿਸ ਦਿਨ ਤੁਸੀਂ ਕਰਤਾਰਪੁਰ ਸਾਹਿਬ ਜਾਣਾ ਚਾਹੁੰਦੇ ਹੋ ਉਸ ਤਾਰੀਖ਼ ਉੱਤੇ ਕਲਿੱਕ ਕਰੋ
  • ਅੱਗੇ ਆਪਣਾ ਸਾਰੇ ਵੇਰਵਾ ਭਰ ਕੇ ਸੇਵ ਕਰੋ
  • ਇਸ ਤੋਂ ਬਾਅਦ ਮੈਸਜ ਜਾਂ ਈ ਮੇਲ ਰਾਹੀਂ ਕਰਤਾਰਪੁਰ ਸਾਹਿਬ ਜਾਣ ਲਈ ਤਾਰੀਖ਼ ਦੇ ਦਿੱਤੀ ਜਾਵੇਗੀ

ਪਿਛਲੇ ਦਿਨੀਂ ਲਾਂਚ ਕੀਤੀ ਗਈ ਵੈੱਬਸਾਈਟ ਰਾਹੀਂ ਸ਼ਰਧਾਲੂ ਆਨਲਾਈਨ ਫ਼ਾਰਮ ਭਰ ਸਕਣਗੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ 5 ਨਵੰਬਰ ਤੇ ਦੂਜਾ ਜਥਾ 6 ਨਵੰਬਰ ਨੂੰ ਰਵਾਨਾ ਹੋਵੇਗਾ।

ਦੱਸ ਦਈਏ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਐਲਾਨ ਕੀਤਾ ਸੀ ਕਿ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਲਾਂਘੇ ਦੇ ਹਿੱਸੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ। ਭਾਰਤ ਵਿੱਚ ਇਹ ਉਦਘਾਟਨ 8 ਨਵੰਬਰ ਨੂੰ ਹੋ ਜਾਵੇਗਾ।

Intro:Body:

Title *:

Conclusion:
Last Updated : Oct 24, 2019, 6:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.