ETV Bharat / bharat

ਦੇਸ਼ ਭਰ 'ਚ ਸਿਰਫ਼ 0.27 ਫ਼ੀਸਦ ਕੋਰੋਨਾ ਪੌਜ਼ੀਟਿਵ ਮਰੀਜ਼ ਵੈਂਟੀਲੇਟਰ 'ਤੇ: ਸਿਹਤ ਮੰਤਰੀ

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਤੋਂ ਠੀਕ ਹੋਣ ਦੀ ਦਰ 64.54 ਫ਼ੀਸਦੀ ਹੋ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਿਛਲੇ ਮਹੀਨੇ ਤਕਰੀਬਨ 1 ਕਰੋੜ ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ।

ਦੇਸ਼ ਭਰ 'ਚ ਸਿਰਫ਼ 0.27 ਫ਼ੀਸਦ ਕੋਰੋਨਾ ਪਾਜ਼ੇਟਿਵ ਮਰੀਜ਼ ਵੈਂਟੀਲੇਟਰ 'ਤੇ-ਸਿਹਤ ਮੰਤਰੀ
ਤਸਵੀਰ
author img

By

Published : Jul 31, 2020, 8:48 PM IST

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦਰਮਿਆਨ ਕੇਂਦਰੀ ਮੰਤਰੀ ਡਾ: ਹਰਸ਼ਵਰਧਨ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਤੋਂ ਠੀਕ ਹੋਣ ਦੀ ਦਰ ਵਿੱਚ 64.54 ਫ਼ੀਸਦੀ ਹੋ ਗਈ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਪ੍ਰਾਪਤ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 0.27 ਫ਼ੀਸਦੀ ਮਰੀਜ਼ ਵੈਂਟੀਲੇਟਰ 'ਤੇ ਹਨ। ਉਨ੍ਹਾਂ ਦੱਸਿਆ ਕਿ 1.58 ਫ਼ੀਸਦੀ ਕੋਰੋਨਾ ਮਰੀਜ਼ ਆਈਸੀਯੂ ਵਿੱਚ ਸਨ ਜਦਕਿ 2.28 ਫ਼ੀਸਦੀ ਨੂੰ ਆਕਸੀਜਨ ਸਪੋਰਟ ਦੇ ਕੁਝ ਤਰੀਕੀਆਂ ਦੀ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1 ਮਿਲੀਅਨ ਤੋਂ ਪਾਰ ਪਹੁੰਚ ਗਈ ਹੈ। ਦੇਸ਼ ਵਿੱਚ ਹੁਣ ਤੱਕ 10,57,805 ਲੋਕ ਪੂਰੀ ਤਰ੍ਹਾਂ ਨਾਲ ਠੀਕ ਹੋ ਚੁੱਕੇ ਹਨ। ਉਥੇ ਹੀ ਦੇਸ਼ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਲੋਕਾਂ ਦੀ ਗਿਣਤੀ 16,38,807 ਹੋ ਗਈ ਹੈ।

ਬੀਤੇ 24 ਘੰਟੇ ਵਿੱਚ ਰਿਕਾਰਡ 55,079 ਨਵੇਂ ਮਾਮਲੇ ਦਰਜ ਕੀਤੇ ਗਏ ਤੇ 779 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 5,45,318 ਤੱਕ ਪਹੁੰਚ ਗਈ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਮਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਈ ਹੈ। ਅੱਜ ਇਹ 2.18 ਫ਼ੀਸਦੀ ਹੈ।

ਹਰਸ਼ਵਰਧਨ ਨੇ ਕਿਹਾ ਕਿ ਅਗਲੇ 8 ਤੋਂ 10 ਹਫ਼ਤਿਆਂ ਵਿੱਚ ਅਸੀਂ ਆਪਣੀ ਰੋਜ਼ਾਨਾ ਟੈਸਟਿੰਗ ਦੀ ਗਿਣਤੀ 10 ਲੱਖ ਤੱਕ ਲੈ ਕੇ ਜਾਣ ਵਾਲੇ ਹਾਂ। ਭਾਰਤ ਵਿੱਚ ਤਕਰੀਬਨ 7 ਵੈਕਸਿਨ ਕੈਂਡੀਡੇਟ ਹਨ ਜੋ ਕਿ ਥੋੜ੍ਹੇ ਜਿਹੇ ਤਕਨੀਕੀ ਪੜਾਅ 'ਤੇ ਕੰਮ ਕਰ ਰਹੇ ਹਨ। ਇਨ੍ਹਾਂ ਵਿੱਚੋਂ 2 ਪੂਰੀ ਤਰ੍ਹਾਂ ਭਾਰਤੀ ਹਨ ਅਤੇ ਉਨ੍ਹਾਂ ਦਾ ਟ੍ਰਾਇਲ ਮਨੁੱਖੀ ਪ੍ਰੀਖਣ ਦੇ ਪੜਾਅ 'ਤੇ ਪੁਹੰਚ ਗਿਆ ਹੈ।

ਹਰਸ਼ਵਰਧਨ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 6,42,588 ਨਮੂਨਿਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਦੇਸ਼ ਵਿੱਚ ਤਕਰੀਬਨ 1 ਕਰੋੜ ਲੋਕਾਂ ਦੀ ਜਾਂਚ ਕੀਤੀ ਗਈ ਸੀ।

ਕੋਰਨਾ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਕੇਂਦਰੀ ਮੰਤਰੀਆਂ ਦੀ ਇੱਕ ਬੈਠਕ ਹਰਸ਼ ਵਰਧਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਸ਼ਾਮਿਲ ਹੋਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.