ETV Bharat / bharat

ਜੰਮੂ-ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ 'ਤੇ ਭਖੀ ਸਿਆਸਤ - Punjabi language

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਭਾਸ਼ਾ ਬਿੱਲ ਤੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ 'ਤੇ ਸਖ਼ਤ ਨੋਟਿਸ ਲਿਆ ਹੈ।

ਜੰਮੂ-ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ 'ਤੇ ਭਖੀ ਸਿਆਸਤ

author img

By

Published : Sep 4, 2020, 9:21 AM IST

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਭਾਸ਼ਾ ਬਿੱਲ ਤੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ 'ਤੇ ਸਿੱਖ ਸਮੂਹ ਲਗਾਤਾਰ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਇਸ ਬਿੱਲ 'ਤੇ ਲਗਾਤਾਰ ਸਿਆਸਤ ਭਖ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਭਾਸ਼ਾ ਬਿੱਲ ਤੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ 'ਤੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਭਾਸ਼ਾ ਬਿੱਲ ਉੱਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਮਹੱਤਵਪੂਰਣ ਥਾਂ ਹਾਸਲ ਸੀ। ਜੰਮੂ-ਕਸ਼ਮੀਰ ਦੇ ਸੰਵਿਧਾਨ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲਾਂ ਹੀ ਮਾਨਤਾ ਪ੍ਰਾਪਤ ਸੀ। ਕੇਂਦਰ ਦੇ ਮੌਜੂਦਾ ਭਾਸ਼ਾ ਬਿੱਲ ਵਿੱਚ ਪੰਜਾਬੀ ਨੂੰ ਨਜ਼ਰ ਅੰਦਾਜ਼ ਕਰਦਿਆਂ ਉਰਦੂ, ਕਸ਼ਮੀਰੀ, ਡੋਗਰੀ, ਹਿੰਦੀ ਅਤੇ ਅੰਗ੍ਰੇਜ਼ੀ ਭਾਸ਼ਾਵਾਂ ਨੂੰ ਸਵੀਕਾਰ ਕਰਨਾ ਉਚਿਤ ਨਹੀਂ ਹੈ।

ਜੰਮੂ-ਕਸ਼ਮੀਰ ਵਿੱਚ ਵਸਦੇ ਲੱਖਾਂ ਲੋਕ ਪੰਜਾਬੀ ਭਾਸ਼ਾ ਬੋਲਦੇ ਹਨ। ਨਵੇਂ ਭਾਸ਼ਾ ਬਿੱਲ ਨਾਲ ਪੰਜਾਬੀ ਬੋਲਣ ਵਾਲੇ ਲੱਖਾਂ ਲੋਕਾਂ ਨੂੰ ਠੇਸ ਪਹੁੰਚੀ ਹੈ। ਜੰਮੂ-ਕਸ਼ਮੀਰ ਵਿੱਚ ਪਹਿਲਾਂ ਹੀ ਸਿੱਖਾਂ ਨੂੰ ਘੱਟ ਗਿਣਤੀਆਂ ਨੂੰ ਮਿਲਣ ਵਾਲੀ ਸੁਵਿਧਾਵਾਂ ਤੋਂ ਵਾਂਝਾ ਕੀਤਾ ਹੋਇਆ ਹੈ। ਇਸ ਬਿੱਲ ਨੂੰ ਲਾਗੂ ਕਰ ਸਿੱਖਾਂ ਨਾਲ ਇੱਕ ਹੋਰ ਧੱਕਾ ਕੀਤਾ ਗਿਆ। ਕੇਂਦਰ ਨੂੰ ਜੰਮੂ-ਕਸ਼ਮੀਰ ਦੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.