ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਵੇਖਦਿਆਂ ਦੇਸ਼ ਭਰ ਦੇ ਕਈ ਸੂਬਿਆਂ ਵਿੱਚ 31 ਮਾਰਚ ਤੱਕ ਤਾਲਾਬੰਦੀ ਕੀਤੀ ਗਈ ਹੈ। ਇਸ ਦੇ ਬਾਵਜੂਦ ਅਜੇ ਵੀ ਕਈ ਲੋਕ ਅਜਿਹੇ ਹਨ ਜੋ ਤਾਲਾਬੰਦੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਇਸ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।
-
लॉकडाउन को अभी भी कई लोग गंभीरता से नहीं ले रहे हैं। कृपया करके अपने आप को बचाएं, अपने परिवार को बचाएं, निर्देशों का गंभीरता से पालन करें। राज्य सरकारों से मेरा अनुरोध है कि वो नियमों और कानूनों का पालन करवाएं।
— Narendra Modi (@narendramodi) March 23, 2020 " class="align-text-top noRightClick twitterSection" data="
">लॉकडाउन को अभी भी कई लोग गंभीरता से नहीं ले रहे हैं। कृपया करके अपने आप को बचाएं, अपने परिवार को बचाएं, निर्देशों का गंभीरता से पालन करें। राज्य सरकारों से मेरा अनुरोध है कि वो नियमों और कानूनों का पालन करवाएं।
— Narendra Modi (@narendramodi) March 23, 2020लॉकडाउन को अभी भी कई लोग गंभीरता से नहीं ले रहे हैं। कृपया करके अपने आप को बचाएं, अपने परिवार को बचाएं, निर्देशों का गंभीरता से पालन करें। राज्य सरकारों से मेरा अनुरोध है कि वो नियमों और कानूनों का पालन करवाएं।
— Narendra Modi (@narendramodi) March 23, 2020
ਪ੍ਰਧਾਨ ਮੰਤਰੀ ਮੋਦੀ ਟਵਿੱਟਰ ਰਾਹੀਂ ਲੋਕਾਂ ਨੂੰ ਅਪੀਲ ਕਰਦਿਆਂ ਲਿਖਿਆ, "ਤਾਲਾਬੰਦੀ ਨੂੰ ਅਜੇ ਕਈ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ। ਕਿਰਪਾ ਕਰਕੇ ਆਪਣੇ ਆਪ ਨੂੰ ਬਚਾਓ, ਆਪਣੇ ਪਰਿਵਾਰ ਨੂੰ ਬਚਾਓ, ਹੁਕਮਾਂ ਦੀ ਗੰਭੀਰਤਾ ਨਾਲ ਪਾਲਣਾ ਕਰੋ। ਸੂਬਾ ਸਰਕਾਰਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਵਾਉਣ।"
ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਵੀ ਕਹਿ ਦਿੱਤਾ ਹੈ ਕਿ ਦੇਸ਼ ਭਰ ਵਿੱਚ ਤਾਲਾਬੰਦੀ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ। ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਦੱਸ ਦਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 415 ਮਾਮਲੇ ਸਾਹਮਣੇ ਆ ਗਏ ਹਨ ਜਿਨ੍ਹਾਂ ਵਿੱਚੋਂ 8 ਦੀ ਮੌਤ ਹੋ ਚੁੱਕੀ ਹੈ। ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਹੀ 31 ਮਾਰਚ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਹੈ ਜਿਸ ਦਾ ਕੁੱਝ ਲੋਕ ਪਾਲਣ ਨਹੀਂ ਕਰ ਰਹੇ। ਇਸੇ ਕਰਕੇ ਪੀਐਮ ਨੇ ਉਨ੍ਹਾਂ ਲੋਕਾਂ ਨੂੰ ਤਾਲਾਬੰਦੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।