ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਪਹਿਲੇ ਆਰਗੈਨਿਕ ਮੇਲੇ ਦੀ ਸ਼ੁਰੂਆਤ ਹੋਈ। ਇਸ ਮੇਲੇ ਦਾ ਮੰਤਵ ਭਾਰਤ ਦੀਆਂ ਮਹਿਲਾ ਕਿਸਾਨਾਂ ਨੂੰ ਅੱਗੇ ਲੈ ਕੇ ਆਉਣਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਸਾਂਝੇ ਤੌਰ ਉੱਤੇ ਇਸ ਮੇਲੇ ਦਾ ਉਦਘਾਟਨ ਕੀਤਾ।
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਅਤੇ ਮਨਿਸਟਰੀ ਆਫ ਫੂਡ ਪ੍ਰੋਸੈਸਿੰਗ ਦੇ ਸਾਂਝੇ ਉਪਰਾਲੇ ਨਾਲ ਹੋ ਰਿਹਾ ਇਹ ਜੈਵਿਕ ਮੇਲਾ ਆਪਣੇ ਆਪ ਵਿਚ ਖਾਸ ਹੈ।
ਈਟੀਵੀ ਭਾਰਤ ਨਾਲ ਖਾਸ ਗੱਲਬਾਤ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਜੈਵਿਕ ਖੇਤੀ ਕਿਸਾਨਾਂ ਦੀ ਆਮਦਨ ਨੂੰ ਚਾਰ ਗੁਣਾ ਤੱਕ ਵਧਾ ਸਕਦੀ ਹੈ। ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਅਪੀਲ ਕੀਤੀ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਇਸ ਮੇਲੇ ਵਿੱਚ ਆਉਣ।
ਉਦਘਾਟਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸਮ੍ਰਿਤੀ ਇਰਾਨੀ ਨਾਲ ਮਿਲ ਕੇ ਕਈ ਸਟਾਲਾਂ ਦਾ ਦੌਰਾ ਵੀ ਕੀਤਾ । ਫ਼ਾਜ਼ਿਲਕਾ ਤੋਂ ਆਏ ਕਿੰਨੂੰ ਅਤੇ ਆਰਗੈਨਿਕ ਬੇਰਾਂ ਦਾ ਸੁਆਦ ਵੀ ਹਰਸਿਮਰਤ ਕੌਰ ਬਾਦਲ ਨੇ ਲਿਆ।