ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਵ ਦੇ ਮੌਕੇ ਪੂਰੀ ਦੁਨੀਆ ਵਿੱਚ ਗੁਰੂ ਨਾਨਕ ਦੀਆਂ ਸਿੱਖਿਆਂਵਾਂ ਸਾਂਝੀਆਂ ਕੀਤੀਆ ਜਾ ਰਹੀਆਂ ਹਨ ਜਿਸ ਤਹਿਤ ਦਿੱਲੀ ਦੇ ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ।
ਇਸ ਸਮਾਗਮ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਲੋਕਾਂ ਨੇ ਸ਼ਿਰਕਤ ਕੀਤੀ।
ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ ਨੇ ਕਿਹਾ, "ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੀ ਭਲਾਈ ਲਈ ਕੰਮ ਕੀਤੇ ਹਨ ਅਤੇ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਪੂਰੀ ਦੁਨੀਆ ਨਾਲ ਸਾਂਝਾਂ ਕਰੀਏ।