ਜੈਸਲਮੇਰ: ਰਾਜ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਦੂਜੇ ਸੂਬਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਜੈਸਲਮੇਰ ਤੋਂ ਉਨ੍ਹਾਂ ਦੇ ਗ੍ਰਹਿ ਰਾਜਾਂ 'ਚ ਭੇਜਣ ਦਾ ਦੌਰ ਜਾਰੀ ਹੈ। ਇਨ੍ਹਾਂ ਮਜ਼ਦੂਰਾਂ ਨੂੰ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੋਂ ਬੱਸਾਂ ਰਾਹੀਂ ਉਨ੍ਹਾਂ ਦੇ ਰਾਜ ਭੇਜਿਆ ਜਾ ਰਿਹਾ ਹੈ।
ਪਹਿਲਾਂ ਸਾਰੀਆਂ ਬੱਸਾਂ ਨੂੰ ਸਵੱਛ ਬਣਾਉਣ ਲਈ ਸੈਨੇਟਾਈਜ਼ਰ ਦਾ ਛਿੜਕਾ ਕੀਤਾ ਗਿਆ। ਇਸ ਤੋਂ ਬਾਅਦ ਸਾਰੇ ਪ੍ਰਵਾਸੀਆਂ ਦੀ ਡਾਕਟਰਾਂ ਅਤੇ ਮੈਡੀਕਲ ਟੀਮ ਵੱਲੋਂ ਜਾਂਚ ਕੀਤੀ ਗਈ। ਸਾਰੇ ਮਜ਼ਦੂਰਾਂ ਨੂੰ ਪ੍ਰਸ਼ਾਸਨ ਵੱਲੋਂ ਮਾਸਕ, ਹੱਥ ਧੋਣ ਲਈ ਸਾਬਣ ਅਤੇ ਸੈਨੇਟਾਈਜ਼ਰ ਦਿੱਤੇ ਗਏ।
ਜਾਣਕਾਰੀ ਅਨੁਸਾਰ ਪਹਿਲੇ ਦਿਨ ਸੋਮਵਾਰ ਨੂੰ 140 ਤੋਂ ਵੱਧ ਬੱਸਾਂ ਦੇ ਹਜ਼ਾਰਾਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਗ੍ਰਹਿ ਰਾਜ ਭੇਜਿਆ ਗਿਆ। ਇਨ੍ਹਾਂ ਵਿੱਚ ਪੋਕਰਣ ਤੋਂ 50 ਬੱਸਾਂ, ਰਾਮਦੇਵਰਾ ਤੋਂ 43 ਬੱਸਾਂ, ਮੋਹਨਗੜ੍ਹ ਦੀਆਂ 37 ਬੱਸਾਂ ਅਤੇ ਰਾਮਗੜ੍ਹ ਤੋਂ 14 ਬੱਸਾਂ ਰਾਹੀ ਭੇਜਿਆ ਗਿਆ ਹੈ।
ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਵਿਚੋਂ ਬਹੁਤੇ ਮੱਧ ਪ੍ਰਦੇਸ਼ ਅਤੇ ਪੰਜਾਬ ਦੇ ਮਜ਼ਦੂਰ ਸਨ। ਹਾਲਾਂਕਿ, ਹਜ਼ਾਰਾਂ ਪ੍ਰਵਾਸੀ ਮਜ਼ਦੂਰ ਅਜੇ ਵੀ ਜ਼ਿਲ੍ਹੇ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜ ਭੇਜਣ ਦਾ ਦੌਰ ਮੰਗਲਵਾਰ ਨੂੰ ਜਾਰੀ ਰਹੇਗਾ।