ETV Bharat / bharat

INX ਮਾਮਲਾ: ਤੇਹਾੜ ਜੇਲ੍ਹ ਵਿੱਚ ਪੁੱਛਗਿੱਛ ਤੋਂ ਬਾਅਦ ਈਡੀ ਨੇ ਪੀ ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ - ਈਡੀ ਨੇ ਪੀ ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਆਈਐਨਐਕਸ ਮੀਡੀਆ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

ਈਡੀ ਨੇ ਪੀ ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
author img

By

Published : Oct 16, 2019, 1:53 PM IST

Updated : Oct 16, 2019, 2:20 PM IST

ਨਵੀਂ ਦਿੱਲੀ: ਆਈਐਨਐਕਸ ਮੀਡੀਆ ਘਪਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੀ ਚਿਦੰਬਰਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਈਡੀ ਦੇ ਤਿੰਨ ਅਧਿਕਾਰੀਆਂ ਨੇ ਤੇਹਾੜ ਜੇਲ੍ਹ ਜਾ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਇੱਕ ਸਥਾਨਕ ਅਦਾਲਤ ਦੇ ਮੰਗਲਵਾਰ ਨੂੰ ਕੇਂਦਰੀ ਜਾਂਚ ਏਜੰਸੀ ਨੂੰ ਮਾਮਲੇ ਵਿੱਤ ਕਾਂਗਰਸ ਦੇ ਸੀਨੀਅਰ ਆਗੂ ਨੇ ਪੁੱਛਗਿੱਛ ਕਰਨ ਦੀ ਇਜਾਜ਼ਤ ਦੇਣ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਤਿਹਾੜ ਜੇਲ੍ਹ ਪੁੱਜੀ।

ਅਦਾਲਤ ਨੇ ਮੰਗਲਵਾਰ ਨੂੰ ਈਡੀ ਨੂੰ ਜ਼ਰੂਰਤ ਪੈਣ ਉੱਤੇ ਚਿਦੰਬਰਮ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ ਸੀ। ਚਿਦੰਬਰਮ ਦੀ ਪਤਨੀ ਨਲਿਨੀ ਅਤੇ ਧੀ ਕਾਰਤੀ ਵੀ ਜੇਲ੍ਹ ਪਹੁੰਚਦੀਆਂ ਵੇਖੀਆਂ ਗਈਆਂ। ਚਿਦੰਬਰਮ ਲਗਭਗ 55 ਦਿਨ ਸੀਬੀਆਈ ਅਤੇ ਨਿਆਇਕ ਹਿਰਾਸਤ ਵਿੱਚ ਬਿਤਾ ਚੁੱਕੇ ਹਨ। 21 ਅਗਸਤ ਨੂੰ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਨੇ ਮਨੀ ਲਾਂਡਰਿੰਗ ਐਕਟ ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਹੈ।

ਦੱਸ ਦਈਏ ਕਿ ਵਿੱਤ ਮੰਤਰੀ ਦੇ ਤੌਰ ਉੱਤੇ ਚਿਦੰਬਰਮ ਦੇ ਕਾਰਜਕਾਲ ਦੌਰਾਨ 2007 ਵਿੱਚ 305 ਕਰੋੜ ਰੁਪਏ ਦਾ ਵਿਦੇਸ਼ੀ ਧਨ ਪ੍ਰਾਪਤ ਕਰਨ ਲਈ ਆਈਐਨਐਕਸ ਮੀਡੀਆ ਗਰੁੱਪ ਨੂੰ ਵਿਦੇਸ਼ੀ ਨਿਵੇਸ਼ ਨੂੰ ਬੜ੍ਹਾਵਾ ਦੇਣ ਵਾਲੇ ਬੋਰਡ (ਐਫਆਈਪੀਬੀ) ਦੀ ਮਨਜੂਰੀ ਵਿੱਚ ਸੀ ਬੀ ਆਈ ਨੇ 15 ਮਈ, 2017 ਨੂੰ ਬੇਨਿਯਮੀਆਂ ਦਾ ਦੋਸ਼ ਲਗਾਉਂਦਿਆਂ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਬੰਧ ਵਿੱਚ 2017 ਵਿੱਚ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ।

Intro:Body:

jyoti

Conclusion:
Last Updated : Oct 16, 2019, 2:20 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.